ਚੰਡੀਗੜ੍ਹ (ਦੇਵ ਇੰਦਰਜਿੱਤ) : ਅਰਵਿੰਦ ਕੇਜਰੀਵਾਲ ਨੇ ਕਿਸਾਨਾਂ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਹਰਿਆਣਾ ਦੇ ਬਹਾਦੁਰਗੜ੍ਹ 'ਚ ਤੇਜ਼ ਰਫ਼ਤਾਰ ਟਰੱਕ ਦੀ ਲਪੇਟ ’ਚ ਆਉਣ ਕਾਰਨ 3 ਅੰਦੋਲਨਕਾਰੀ ਕਿਸਾਨ ਬੀਬੀਆਂ ਦੀ ਮੌਤ ਹੋ ਜਾਣ ’ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਸਰਕਾਰ ਨੂੰ ਇਸ ਮਾਮਲੇ ਦੀ ਕਾਰਵਾਈ ਕਰਨ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜਾ ਦੇਣ ਦੀ ਅਪੀਲ ਕੀਤੀ।
ਪੰਜਾਬ ਦੌਰੇ ’ਤੇ ਆਏ ਦਿੱਲੀ ਦੇ ਪ੍ਰਧਾਨ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਵੱਡੇ ਦਾਅਵੇ ਕੀਤੇ ਹਨ। ਕੇਜਰੀਵਾਲ ਨੇ ਮਾਰਚ 2022 'ਚ 'ਆਪ' ਦੀ ਸਰਕਾਰ ਬਣਨ ਦੀ ਗੱਲ ਕਹੀ ਹੈ। ਉਨ੍ਹਾਂ ਨੇ ਕਿਹਾ ਕਿ ਇਕ ਅਪ੍ਰੈਲ ਤੋਂ ਬਾਅਦ ਅਸੀਂ ਕਿਸੇ ਵੀ ਕਿਸਾਨ ਨੂੰ ਖ਼ੁਦਕੁਸ਼ੀ ਕਰਨ ਨਹੀਂ ਦੇਆਂਗੇ।
30 ਅਪ੍ਰੈਲ ਤੱਕ ਕਿਸਾਨਾਂ ਦੇ ਖਾਤਿਆਂ ’ਚ ਮੁਆਵਜ਼ਾ ਪਾ ਦਿੱਤਾ ਜਾਵੇ। ਕੇਜਰੀਵਾਲ ਨੇ ਕਿਹਾ ਕਿ ਫਰਵਰੀ ਮਹੀਨੇ ’ਚ ਚੋਣਾਂ ਹਨ ਅਤੇ ਮਾਰਚ ਮਹੀਨੇ ਨਤੀਜੇ ਆਉਣਗੇ, ਜਿਸ ਤੋਂ ਬਾਅਦ ਸਾਰੇ ਵਾਅਦੇ ਪੂਰੇ ਕਰ ਦਿੱਤੇ ਜਾਣਗੇ।
ਕੇਜਰੀਵਾਲ ਨੇ ਕਿਹਾ ਕਿ ਤੁਸੀਂ ਸਾਡੀ ਨਕਲ ਕਰ ਰਹੇ ਹੋ, ਜੋ ਆਸਾਨ ਹੈ। ਲੋਕਾਂ ਦੇ ਨਾਲ ਮਿਲ ਕੇ ਰਹਿਣਾ ਅਤੇ ਉਨ੍ਹਾਂ ਨਾਲ ਆਮ ਆਦਮੀ ਬਣ ਕੇ ਗੱਲਬਾਤ ਕਰਨੀ ਸੌਖੀ ਹੈ ਪਰ ਉਸ ’ਤੇ ਅਮਲ ਕਰਨਾ ਮੁਸ਼ਕਿਲ ਹੈ।
ਲੋਕਾਂ ਨਾਲ ਵਾਅਦੇ ਕਰਨੇ ਸੌਖੇ ਹਨ ਪਰ ਉਨ੍ਹਾਂ ਨੂੰ ਨਿਭਾਉਣਾ ਔਖਾ ਹੈ। ਚੰਨੀ ਨੇ ਜਿਹੜੇ ਕਿਸਾਨ ਨਾਲ ਤਸਵੀਰ ਕਰਵਾਈ ਸੀ, ਉਸ ਨੇ ਉਸ ਨੂੰ ਅਜੇ ਤੱਕ ਮੁਆਵਜ਼ਾ ਨਹੀਂ ਦਿੱਤਾ।
ਕੇਜਰੀਵਾਲ ਨੇ ਕਿਹਾ ਕਿ ਮੇਰੇ ਕੋਲ ਕਿਸਾਨਾਂ ਲਈ ਹੋਰ ਬਹੁਤ ਸਾਰੀਆਂ ਯੋਜਨਾਵਾਂ ਹਨ, ਜਿਸ ਦੇ ਬਾਰੇ ਮੈਂ ਅਗਲੇ ਮਹੀਨੇ ਪੰਜਾਬ ਆ ਕੇ ਦੱਸਾਂਗਾ। ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜੋ ਵਾਅਦੇ ਕਰਦੀ ਹੈ, ਉਨ੍ਹਾਂ ਨੂੰ ਪੂਰਾ ਵੀ ਕਰਦੀ ਹੈ।
ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਕਿਸਾਨਾਂ ਦੀ ਕੋਈ ਫਿਕਰ ਨਹੀਂ ਹੈ, ਜਿਸ ਕਾਰਨ ਕਿਸਾਨਾਂ ਵਲੋਂ ਖ਼ੁਦਕੁਸ਼ੀਆਂ ਕੀਤੀਆਂ ਜਾ ਰਹੀਆਂ ਹਨ। ਕੇਜਰੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਆਉਣ ’ਤੇ ਕਿਸਾਨ ਨੂੰ ਖ਼ੁਦਕੁਸ਼ੀ ਕਰਨ ਨਹੀਂ ਦਿੱਤੀ ਜਾਵੇਗਾ।