by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੋਪੜ ਬਾਰ ਐਸੋਸੀਏਸ਼ਨ ਨੇ ਮੋਰਿੰਡਾ ਬੇਅਬਦੀ ਮਾਮਲੇ ਨੂੰ ਲੈ ਕੇ ਵੱਡਾ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਨੇ ਕਿਹਾ ਮੋਰਿੰਡਾ ਵਿਖੇ ਹੋਈ ਬੇਅਦਬੀ ਦੇ ਦੋਸ਼ੀ ਦਾ ਕੋਈ ਵੀ ਵਕੀਲ ਕੇਸ ਨਹੀ ਲੜੇਗਾ। ਉਨ੍ਹਾਂ ਵਲੋਂ ਇਸ ਘਟਨਾ ਦੀ ਨਿੰਦਾ ਕੀਤੀ ਗਈ ਹੈ। ਦੱਸ ਦਈਏ ਕਿ ਬੀਤੀ ਦਿਨੀਂ ਬੇਅਦਬੀ ਦੀ ਘਟਨਾ ਵਾਪਰਨ ਤੋਂ ਬਾਅਦ ਸੰਗਤਾਂ ਵਲੋਂ ਧਰਨਾ ਪ੍ਰਦਰਸ਼ਨ ਜਾਰੀ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਬੀਤੀ ਦਿਨੀਂ ਸੰਗਤਾਂ ਨੇ ਬੇਅਦਬੀ ਕਰਨ ਵਾਲੇ ਵਿਅਕਤੀ ਨਾਲ ਕਾਫੀ ਕੁੱਟਮਾਰ ਕੀਤੀ ਸੀ ਤੇ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਹੁਣ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਧਰਨੇ ਵਾਲੀ ਥਾਂ 'ਤੇ ਪੁਲਿਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ । ਧਰਨਾ ਪ੍ਰਦਰਸ਼ਨਕਾਰੀਆਂ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਬੇਅਦਬੀ ਕਰਨ ਵਾਲੇ ਨੂੰ ਸੰਗਤ ਦੇ ਹਵਾਲੇ ਕੀਤਾ ਜਾਵੇ ।