by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ DIG ਇੰਦਰਬੀਰ ਸਿੰਘ ਖ਼ਿਲਾਫ਼ ਨਸ਼ਾ ਤਸਕਰ ਨੂੰ ਛੱਡਣ ਲਈ ਲੱਖਾਂ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ 'ਚ ਵਿਜੀਲੈਂਸ ਨੇ ਨਾਮਜ਼ਦ ਕੀਤਾ ਹੈ। ਇਸ ਸਮੇ DIG ਇੰਦਰਬੀਰ ਸਿੰਘ ਫਿਰੋਜ਼ਪੁਰ 'ਚ ਤਾਇਨਾਤ ਸਨ । ਦੱਸਿਆ ਜਾ ਰਿਹਾ ਕੁਝ ਸਮੇ ਪਹਿਲਾਂ ਵਿਜੀਲੈਂਸ ਟੀਮ ਨੇ DSP ਲਖਵੀਰ ਸਿੰਘ ਨੂੰ ਰਿਸ਼ਵਤ ਲੈਣ ਦੇ ਮਾਮਲੇ 'ਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਸੀ । ਪੁੱਛਗਿੱਛ ਦੌਰਾਨ DSP ਲਖਵੀਰ ਸਿੰਘ ਨੇ ਦੱਸਿਆ ਕਿ ਜਲੰਧਰ ਵਿੱਚ ਤਾਇਨਾਤ DIG ਇੰਦਰਬੀਰ ਸਿੰਘ ਨੇ ਇੱਕ ਨਸ਼ਾ ਤਸਕਰ ਨੂੰ 10 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਛੱਡ ਦਿੱਤਾ ਸੀ। DS Pਲਖਵੀਰ ਸਿੰਘ ਕੋਲੋਂ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਅਧਿਕਾਰੀਆਂ ਨੇ ਹੁਣ DIG ਇੰਦਰਬੀਰ ਸਿੰਘ ਨੂੰ ਇਸ ਮਾਮਲੇ 'ਚ ਨਾਮਜ਼ਦ ਕਰ ਲਿਆ ਹੈ ਤੇ ਕਿਸੇ ਵੇਲੇ ਵੀ ਗ੍ਰਿਫ਼ਤਾਰੀ ਹੋ ਸਕਦੀ ਹੈ ।