ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੁਪਰੀਮ ਕੋਰਟ ਨੇ ਇਕ ਅਹਿਮ ਹੁਕਮ 'ਚ ਕਿਹਾ ਹੈ ਕਿ ਕਿਰਾਏਦਾਰ ਵੱਲੋਂ ਕਿਰਾਏ ਦਾ ਭੁਗਤਾਨ ਨਾ ਕਰਨਾ ਸਿਵਲ ਵਿਵਾਦ ਦਾ ਮਾਮਲਾ ਹੈ ਅਤੇ ਇਸ ਨੂੰ ਅਪਰਾਧਿਕ ਮਾਮਲਾ ਨਹੀਂ ਮੰਨਿਆ ਜਾ ਸਕਦਾ। ਇਸ ਮਾਮਲੇ ਵਿੱਚ ਪਟੀਸ਼ਨ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜੇਕਰ ਕਿਰਾਏਦਾਰ ਕਿਰਾਏ ਦਾ ਭੁਗਤਾਨ ਨਹੀਂ ਕਰਦਾ ਹੈ ਤਾਂ ਇਸ ਵਿਵਾਦ ਲਈ ਆਈਪੀਸੀ ਤਹਿਤ ਕੇਸ ਦਰਜ ਨਹੀਂ ਕੀਤਾ ਜਾਣਾ ਚਾਹੀਦਾ। ਧਿਆਨ ਯੋਗ ਹੈ ਕਿ ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਇੱਕ ਫੈਸਲੇ ਵਿੱਚ ਕਿਰਾਏਦਾਰ ਦੇ ਖਿਲਾਫ ਦਰਜ ਕੀਤੇ ਗਏ ਕੇਸ ਨੂੰ ਖਾਰਜ ਕਰਦੇ ਹੋਏ ਇਹ ਅਹਿਮ ਟਿੱਪਣੀ ਕੀਤੀ ਹੈ।
ਸੁਪਰੀਮ ਕੋਰਟ ਨੇ ਕਿਹਾ ਹੈ ਕਿ ਅਜਿਹੇ ਮਾਮਲਿਆਂ 'ਚ ਕਿਰਾਏਦਾਰ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ ਪਰ ਆਈਪੀਸੀ ਤਹਿਤ ਕੇਸ ਦਰਜ ਨਹੀਂ ਕੀਤਾ ਜਾ ਸਕਦਾ। ਸੁਪਰੀਮ ਕੋਰਟ ਨੇ FIR ਨੂੰ ਰੱਦ ਕਰਦੇ ਹੋਏ ਕਿਹਾ ਕਿ ਕਿਰਾਏ ਦਾ ਭੁਗਤਾਨ ਨਾ ਕਰਨਾ ਸਿਵਲ ਵਿਵਾਦ ਨਾਲ ਜੁੜਿਆ ਮਾਮਲਾ ਹੈ। ਸੁਪਰੀਮ ਕੋਰਟ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਕਿਰਾਏਦਾਰ ਖਿਲਾਫ ਬਕਾਇਆ ਕਿਰਾਏ ਦੇ ਵਿਵਾਦ ਤੇ ਮਕਾਨ ਖਾਲੀ ਕਰਨ ਦੇ ਵਿਵਾਦ ਦਾ ਨਿਪਟਾਰਾ ਕਾਰਵਾਈ ਤਹਿਤ ਹੋਣਾ ਚਾਹੀਦਾ ਹੈ।