ਉੱਤਰ ਪ੍ਰਦੇਸ਼,(ਦੇਵ ਇੰਦਰਜੀਤ) :ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ,''ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਅੰਨਦਾਤਾਵਾਂ ਨੂੰ ਅੱਤਵਾਦੀ ਕਰਾਰ ਦਿੰਦੀ ਹੈ। ਉਨ੍ਹਾਂ ਵਿਰੋਧ ਕਰਨ ਤੋਂ ਰੋਕਣ ਲਈ ਅਜਿਹੇ ਹੱਥਕੰਡੇ ਅਪਣਾਉਂਦੀ ਹੈ, ਜਿਵੇਂ ਕਿ ਉਹ ਕੋਈ ਦੂਜੇ ਦੇਸ਼ ਤੋਂ ਆਏ ਘੁਸਪੈਠੀਏ ਹੋਣ ਅਤੇ ਦੇਸ਼ ਨੂੰ ਤਬਾਹ ਕਰ ਦੇਣਾ ਚਾਹੁੰਦੇ ਹਨ।ਅਖਿਲੇਸ਼ ਯਾਦਵ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੇ ਤਿੰਨੋਂ ਨਵੇਂ ਖੇਤੀ ਕਾਨੂੰਨ ਕਿਸਾਨਾਂ ਲਈ 'ਡੈੱਥ ਵਾਰੰਟ' ਸਾਬਤ ਹੋ ਰਹੇ ਹਨ ਪਰ ਉਨ੍ਹਾਂ ਨੂੰ ਵਾਪਸ ਨਹੀਂ ਲਿਆ ਜਾ ਰਿਹਾ ਹੈ।
ਅਖਿਲੇਸ਼ ਨੇ ਕਿਸਾਨਾਂ ਦੇ ਸਮਰਥਨ 'ਚ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਰਹਿਣ ਦੀ ਵਚਨਬੱਧਤਾ ਜਤਾਉਂਦੇ ਹੋਏ ਵੀਰਵਾਰ ਸ਼ਾਮ ਕਿਹਾ,''ਮੌਜੂਦਾ ਸਮੇਂ ਖੇਤੀ ਘਾਟੇ ਦਾ ਸੌਦਾ ਬਣ ਗਈ ਹੈ। ਉਸ 'ਤੇ ਤਿੰਨੋਂ ਖੇਤੀ ਕਾਨੂੰਨ ਕਿਸਾਨਾਂ ਲਈ ਡੈੱਥ ਵਾਰੰਟ ਸਾਬਤ ਹੋ ਰਹੇ ਹਨ।'' ਉਨ੍ਹਾਂ ਕਿਹਾ,''ਕੇਂਦਰ ਸਰਕਾਰ ਨਵੇਂ ਕਾਨੂੰਨਾਂ ਰਾਹੀਂ ਖੇਤੀ ਨੂੰ ਪੈਸੇ ਵਾਲਿਆਂ ਦੇ ਹੱਥ ਸੌਂਪ ਦੇਣਾ ਚਾਹੁੰਦੀ ਹੈ। ਉਸ ਸਥਿਤੀ 'ਚ ਕਿਸਾਨ ਜਾਂ ਤਾਂ ਮਜ਼ਦੂਰ ਬਣ ਕੇ ਰਹਿ ਜਾਵੇਗਾ ਜਾਂ ਫਿਰ ਖ਼ੁਦਕੁਸ਼ੀ ਕਰਨ ਲਈ ਮਜ਼ਬੂਰ ਹੋ ਜਾਵੇਗਾ।