by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 14,417 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕੀਤਾ ਗਿਆ ਹੈ। CM ਮਾਨ ਨੇ ਵੱਖ -ਵੱਖ ਵਿਭਾਗਾਂ 'ਚ ਕੰਮ ਕਰ ਰਹੇ 14,417 ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ 'ਚ ਵੱਖ -ਵੱਖ ਵਿਭਾਗਾਂ 'ਚ ਕੰਮ ਕਰਨ ਵਾਲੇ ਮੁਲਾਜ਼ਮਾਂ ਵਲੋਂ ਪੱਕਾ ਹੋਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਪਿਛਲੀ ਸਰਕਾਰ ਵਲੋਂ 36000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਉਹ ਪੱਕੇ ਨਹੀਂ ਹੋਏ । ਚੋਣਾਂ ਦੌਰਾਨ ਆਪ ਪਾਰਟੀ ਵਲੋਂ ਵੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਗਿਆ ਤੇ ਸਰਕਾਰ ਬਣਨ 'ਤੇ ਮਾਨ ਸਰਕਾਰ ਵਲੋਂ ਕੁਝ ਮੁਲਾਜ਼ਮਾਂ ਨੂੰ ਹੀ ਪੱਕਾ ਕੀਤਾ ਗਿਆ ,ਜਦਕਿ ਅੱਜ ਕੈਬਨਿਟ 'ਚ 14,417 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕੀਤਾ ਗਿਆ ਹੈ ।