ਨਿਊਜ਼ ਡੈਸਕ (ਰਿੰਪੀ ਸ਼ਰਮਾ) : ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ ਅਤੇ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨਾ ਪੁਲਿਸਦਾ ਫਰਜ਼ ਹੈ ਪਰ ਟ੍ਰੈਫਿਕ ਨਿਯਮਾਂ 'ਚ ਬਦਲਾਅ ਕੀਤਾ ਗਿਆ ਹੈ। ਦਰਅਸਲ, ਸਰਕਾਰ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਦੀ ਰਕਮ ਕਈ ਗੁਣਾ ਵਧਾ ਦਿੱਤੀ ਹੈ। ਦੱਸ ਦੇਈਏ ਕਿ ਪਹਿਲਾਂ ਜਿੱਥੇ ਤੁਸੀਂ 100 ਰੁਪਏ ਦੇ ਕੇ ਖੁੰਝ ਜਾਂਦੇ ਸੀ, ਹੁਣ ਅਜਿਹਾ ਨਹੀਂ ਹੋਣ ਵਾਲਾ ਹੈ।
ਹੁਣ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਰਕਾਰੀ ਗੱਡੀਆਂ ਦੇ ਵੀ ਚਲਾਨ ਹੋਣਗੇ। ਡਾਇਰੈਕਟਰ ਜਨਰਲ ਪੁਲਿਸ ਟ੍ਰੈਫ਼ਿਕ ਅਮਰਦੀਪ ਸਿੰਘ ਰਾਏ ਨੇ ਸਖਤ ਹੁਕਮ ਜਾਰੀ ਕੀਤੇ ਹਨ। ਇਸ ਮਗਰੋਂ ਨਿਯਮਾਂ ਦੀਆਂ ਉਲੰਘਣਾ ਕਰ ਰਹੀਆਂ ਪੁਲਿਸ ਦੀਆਂ ਸਰਕਾਰੀ ਗੱਡੀਆਂ ’ਤੇ ਵੀ ਸ਼ਿਕੰਜਾ ਕੱਸ ਦਿੱਤਾ ਗਿਆ ਹੈ।
ਡਾਇਰੈਕਟਰ ਜਨਰਲ ਪੁਲਿਸ ਟ੍ਰੈਫ਼ਿਕ ਅਮਰਦੀਪ ਸਿੰਘ ਰਾਏ ਨੇ ਖੇਤਰੀ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸਰਕਾਰੀ ਗੱਡੀਆਂ ਦੇ ਕਾਗਜ਼ ਪੂਰੇ ਨਾ ਹੋਣ ਉੱਤੇ ਐਮਟੀਓ ਤੇ ਸਰਕਾਰੀ ਡਰਾਈਵਰ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।