by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : SGPC ਵਲੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਲਈ ਆਪਣਾ ਖੁਦ ਦਾ YouTube ਚੈਨਲ ਲਾਂਚ ਕਰ ਦਿੱਤਾ ਗਿਆ ਹੈ। ਸ੍ਰੀ ਹਰਿਮੰਦਰ ਸਾਹਿਬ ਦਾ ਇਹ ਯੂ ਟਿਊਬ ਚੈਨਲ 24 ਜੁਲਾਈ ਤੋਂ ਸ਼ੁਰੂ ਹੋਵੇਗਾ। SGPC ਦੇ ਪ੍ਰਧਾਨ ਧਾਮੀ ਨੇ ਕਿਹਾ ਕਿ PTC ਨਾਲ ਸਮਝੌਤੇ ਨੂੰ ਰੀਨਿਊ ਨਹੀਂ ਕੀਤਾ ਜਾਵੇਗਾ। ਚੈਨਲ ਦਾ ਨਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ , ਅੰਮ੍ਰਿਤਸਰ ਹੋਵੇਗਾ।ਜਿਸ 'ਤੇ ਅੰਮ੍ਰਿਤ ਵੇਲੇ ਤੋਂ ਹੀ ਗੁਰਬਾਣੀ ਦਾ ਪ੍ਰਸਾਰਣ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸ਼ਾਮ ਵੇਲੇ ਵੀ ਗੁਰਬਾਣੀ ਪ੍ਰਸਾਰਣ ਦੇ ਸਮੇ ਦੀ ਮਿਆਦ 'ਚ ਵਾਧਾ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਧਾਮੀ ਨੇ ਕਿਹਾ ਕਿ ਗੁਰਬਾਣੀ ਪ੍ਰਸਾਰਣ ਲਈ 3 ਕੰਪਨੀਆਂ ਨੇ SGPC ਤੱਕ ਪਹੁੰਚ ਕੀਤੀ ਸੀ ।