by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਵਲੋਂ ਵੱਡਾ ਫੈਸਲਾ ਲਿਆ ਗਿਆ ਹੈ ਕਿ ਹੁਣ ਹੁਣ ਮਹਿਲਾ ਸਰਪੰਚਾਂ ਦੇ ਪਤੀ ਪੰਚਾਇਤਾਂ ਦੀਆਂ ਮੀਟਿੰਗਾਂ ਵਿੱਚ ਸ਼ਾਮਿਲ ਨਹੀਂ ਹੋਣ ਗਏ, ਹੁਣ ਸਰਕਾਰ ਨੇ ਮਹਿਲਾ ਸਰਪੰਚਾਂ ਦੇ ਕੰਮ ਨੂੰ ਉਨ੍ਹਾਂ ਦੇ ਪਤੀਆ ਵਲੋਂ ਸੰਭਾਲਣ ਤੇ ਰੋਕ ਲੱਗਾ ਦਿੱਤੀ ਹੈ। ਇਸ ਦੇ ਨਾਲ ਹੀ ਮਹਿਲਾ ਸਰਪੰਚਾਂ ਲਈ ਖੁਦ ਮੀਟਿੰਗ ਵਿੱਚ ਸ਼ਾਮਿਲ ਹੋਣਾ ਲਾਜ਼ਮੀ ਹੋ ਗਿਆ ਹੈ। ਸਰਕਾਰ ਨੇ ਕਿਹਾ ਕਿ ਜੇਕਰ ਮਹਿਲਾ ਸਰਪੰਚ ਨਹੀਂ ਮੀਟਿੰਗ ਵਿੱਚ ਸ਼ਾਮਿਲ ਹੁੰਦੀ ਤਾਂ ਉਸ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਪੰਚਾਇਤ ਮੰਤਰੀ ਕੁਲਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਿਕਾਇਤਾਂ ਮਿਲ ਰਹੀਆਂ ਸੀ ਕਿ ਮਹਿਲਾ ਸਰਪੰਚਾਂ ਖੁਦ ਮੀਟਿੰਗ ਵਿੱਚ ਸ਼ਾਮਿਲ ਨਹੀਂ ਹੁੰਦੀਆਂ ਹਨ। ਊਨਾ ਦਾ ਕੋਈ ਨਾ ਕੋਈ ਪਰਿਵਾਰਿਕ ਮੈਬਰ ਸ਼ਾਮਿਲ ਹੁੰਦਾ ਸੀ । ਸਰਕਾਰ ਨੇ ਇਸ ਸਭ ਨੂੰ ਦੇਖਦੇ ਫੈਸਲਾ ਲਿਆ ਹੈ ਕਿ ਪੰਚ ਜਾਂ ਸਰਪੰਚ ਚੁਣੀ ਗਈ। ਮਹਿਲਾ ਨੂੰ ਪੰਚਾਇਤਾਂ ਦੇ ਕੰਮਾ ਵਿੱਚ ਅੱਗੇ ਵੱਧ ਤੇ ਫੈਸਲਾ ਲੈਣਾ ਪਵੇਗਾ ।