by jaskamal
ਨਿਊਜ਼ ਡੈਸਕ : ਪੰਜਾਬ 'ਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਸਰਕਾਰ ਲਗਾਤਾਰ ਐਕਸ਼ਨ 'ਚ ਨਜ਼ਰ ਆ ਰਹੀ ਹੈ। ਇਸ ਦੇ ਮੱਦੇਨਜ਼ਰ ਅੱਜ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹੁਣ ਪੰਜਾਬ ਪੁਲਸ ਦੇ ਥਾਣੇਦਾਰਾਂ ਵੱਲ ਹੋਣ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਥਾਣੇਦਾਰਾਂ ਨੂੰ ਜੋ ਗ਼ਲਤ ਆਦਤਾਂ ਪਈਆਂ ਹਨ, ਉਨ੍ਹਾਂ ਨੂੰ ਠੀਕ ਕੀਤਾ ਜਾਵੇਗਾ।
ਦੱਸਣਾ ਬਣਦਾ ਹੈ ਕਿ ਕਈ ਵਿਧਾਇਕਾਂ ਵੱਲੋਂ ਪੰਜਾਬ ਪੁਲਸ ਦੇ ਥਾਣੇਦਾਰਾਂ ਖ਼ਿਲਾਫ਼ ਮੁੱਖ ਮੰਤਰੀ ਮਾਨ ਨੂੰ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ, ਜਿਸ ਦੇ ਮੱਦੇਨਜ਼ਰ ਸੂਬੇ ਦੇ ਥਾਣਿਆਂ 'ਤੇ ਮੁੱਖ ਮੰਤਰੀ ਮਾਨ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਵਿਧਾਇਕਾਂ ਦੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਜਲਦ ਹੀ ਥਾਣੇਦਾਰਾਂ ਖ਼ਿਲਾਫ਼ ਕਾਰਵਾਈ ਕਰੇਗੀ।