by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਛੋਟੇ ਛੋਟੇ ਬੱਚੇ ਵੀ ਆਪਣਾ ਬਚਪਨ ਨਸ਼ੇ ਵਿੱਚ ਲੱਗਾ ਰਹੇ ਹਨ। ਪਿਛਲੇ ਮਹੀਨਿਆਂ ਅਨੁਸਾਰ ਹੁਣ ਤੱਕ ਨਸ਼ਾ ਕਰਨ ਵਾਲਿਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ ਇਹ ਆਪ ਸਰਕਾਰ ਲਈ ਬਹੁਤ ਸ਼ਰਮਨਾਕ ਗੱਲ ਹੈ ।ਡਾ. ਰਾਜ ਕੁਮਾਰ ਡਿਪਟੀ ਨੇ ਕਿਹਾ ਕਿ ਇਸ ਸਮੇ ਪੰਜਾਬ ਦੇ ਪਿੰਡਾਂ ਸ਼ਹਿਰਾਂ ਵਿੱਚ ਨਸ਼ਾ ਇਕ ਵੱਡੀ ਸਮੱਸਿਆ ਬਣ ਗਿਆ ਹੈ । ਪੰਜਾਬ ਦੇ ਉਟ ਕਲੀਨਿਕਾਂ ਵਿੱਚ ਮਰੀਜਾਂ ਦੀ ਗਿਣਤੀ 8 ਲੱਖ ਤੋਂ ਵੱਧ ਹੈ। ਉਨ੍ਹਾਂ ਨੇ ਕਿਹਾ ਕਿ ਆਪ ਸਰਕਾਰ ਨੂੰ ਸਾਰੀਆਂ ਪਾਰਟੀਆਂ ਨਾਲ ਮਿਲ ਕੇ ਨਸ਼ੇ ਖਿਲਾਫ ਸਾਂਝੀ ਮੀਟਿੰਗ ਕਰਨੀ ਚਾਹੀਦੀ ਹੈ ਤੇ ਨਸ਼ੇ ਨੂੰ ਲੈ ਕੇ ਠੋਸ ਕਦਮ ਚੁੱਕਣੇ ਚਾਹੀਦੀ ਹਨ। ਉਨ੍ਹਾਂ ਨੇ ਕਿਹਾ ਕਿ ਇਹ ਇਕ ਦੂਜੇ ਨੂੰ ਇਲਜ਼ਾਮ ਦੇਣ ਦੀ ਗੱਲ ਨਹੀ ਸਗੋਂ ਮਿਲ ਕੇ ਪੰਜਾਬ ਨੂੰ ਬਚਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ । ਉਨ੍ਹਾਂ ਨੇ ਕਿਹਾ ਕਿ ਅਸੀਂ ਸਾਰੇ ਨੇਤਾ ਮਾਪੇ ਤੁਰੰਤ ਇਸ ਮਾਮਲੇ 'ਤੇ ਆਪਣਾ -ਆਪਣਾ ਯੋਗਦਾਨ ਦੇਣਾ ਚਾਹੀਦਾ ਹੈ।