by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਸ਼ਹਿਰ 'ਚ ਵੱਡੇ ਪੱਧਰ ’ਤੇ ਨਿਗਰਾਨੀ ਅਤੇ ਟਰੈਫਿਕ ਪ੍ਰਬੰਧਾਂ ਨੂੰ ਲੈ ਕੇ ਸਮਾਰਟ ਸਿਟੀ ਮਿਸ਼ਨ ਤਹਿਤ ਜਲਦ 1200 ਸੀ. ਸੀ. ਟੀ. ਵੀ. ਕੈਮਰੇ ਲਾਏ ਜਾਣਗੇ, ਜਿਸ ਨੂੰ ਲੈ ਕੇ ਪੁਲਿਸ ਲਾਈਨ ਜਲੰਧਰ 'ਚ ਏਕੀਕ੍ਰਿਤ ਕਮਾਂਡ ਅਤੇ ਕੰਟਰੋਲ ਸੈਂਟਰ ਸਥਾਪਿਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਕਿਹਾ ਕਿ ਸ਼ਹਿਰ ਵਿਚ ਮਜ਼ਬੂਤ ਸੁਰੱਖਿਆ ਪ੍ਰਬੰਧ ਤੇ ਟਰੈਫਿਕ ਵਿਵਸਥਾ ਨੂੰ ਯਕੀਨੀ ਬਣਾਉਣ ਦੇ ਨਜ਼ਰੀਏ ਨਾਲ ਇਸ ਪ੍ਰਾਜੈਕਟ ਨੂੰ ਮਹੱਤਵਪੂਰਨ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ’ਤੇ 78 ਕਰੋੜ ਰੁਪਏ ਖ਼ਰਚ ਹੋਣਗੇ ਅਤੇ ਪ੍ਰਾਜੈਕਟ ਦਾ ਠੇਕਾ ਕੇ. ਈ. ਸੀ. ਨੂੰ ਦਿੱਤਾ ਗਿਆ। ਕੈਮਰਿਆਂ ਦੇ ਲੱਗਣ ਨਾਲ ਜੁਰਮ ’ਤੇ ਵੀ ਰੋਕ ਲੱਗੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟਰੈਫਿਕ ਨਿਯਮ ਤੋੜਨ ਵਾਲੇ ਤੀਜੀ ਅੱਖ ਤੋਂ ਬਚ ਨਹੀਂ ਸਕਣਗੇ। ਇਸ ਪ੍ਰਾਜੈਕਟ ਦੇ ਚਾਲੂ ਹੋਣ ’ਤੇ ਈ-ਚਲਾਨ ਪ੍ਰਣਾਲੀ ਤੇ ਆਟੋਮੈਟਿਕ ਨੰਬਰ ਪਲੇਟ ਦੀ ਪਛਾਣ ਹੋ ਜਾਵੇਗੀ।