by jaskamal
ਨਿਊਜ਼ ਡੈਸਕ, (ਜਸਕਮਲ) : ਰੱਖਿਆ ਸਲਾਹਕਾਰ (NSA) ਅਜੀਤ ਡੋਭਾਲ ਦੇ ਦਿੱਲੀ ਸਥਿਤ ਘਰ 'ਚ ਇਕ ਅਣਪਛਾਤੇ ਵਿਅਕਤੀ ਨੇ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਸਖ਼ਤ ਸੁਰੱਖਿਆ ਕਾਰਨ ਦੋਸ਼ੀ ਵਿਅਕਤੀ ਅਜੀਤ ਡੋਪਾਲ ਦੇ ਘਰ ਨਹੀਂ ਵੜ ਸਕਿਆ।
ਮੌਕੇ 'ਤੇ ਮੌਜੂਦ ਸੁਰੱਖਿਆ ਬਲਾਂ ਨੇ ਦੋਸ਼ੀ ਵਿਅਕਤੀ ਨੂੰ ਰੋਕ ਕੇ ਹਿਰਾਸਤ 'ਚ ਲੈ ਲਿਆ। ਦਿੱਲੀ ਪੁਲਿਸ ਦੇ ਸੂਤਰਾਂ ਨੇ ਦੱਸਿਆ ਕਿ ਫਿਲਹਾਲ ਦੋਸ਼ੀ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮ ਕਰਨਾਟਕ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਦਿੱਲੀ ਪੁਲਿਸ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਵਿਅਕਤੀ ਮਾਨਸਿਕ ਤੌਰ 'ਤੇ ਠੀਕ ਨਹੀਂ ਹੈ। ਵਿਅਕਤੀ ਕਿਰਾਏ ਦੀ ਕਾਰ ਚਲਾ ਰਿਹਾ ਸੀ।