by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਿੰਨ ਦਿਨਾਂ ਯੂਰਪ ਦੌਰੇ 'ਤੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਰਮਨੀ ਦੀ ਰਾਜਧਾਨੀ ਬਰਲਿਨ ਪਹੁੰਚੇ। ਪ੍ਰਧਾਨ ਮੰਤਰੀ ਮੋਦੀ ਜਰਮਨੀ ਦੇ ਚਾਂਸਲਰ ਓਲਾਫ ਸ਼ਾਲਜ਼ ਨਾਲ ਮੁਲਾਕਾਤ ਕਰਨਗੇ। ਉਹ ਕਈ ਕਾਰੋਬਾਰੀ ਆਗੂਆਂ ਨਾਲ ਵੀ ਮੁਲਾਕਾਤ ਕਰਨਗੇ। ਬਰਲਿਨ ਪਹੁੰਚਣ 'ਤੇ ਪੀਐਮ ਨੇ ਇੱਕ ਟਵੀਟ ਕੀਤਾ। ਮੋਦੀ ਨੇ ਟਵੀਟ 'ਚ ਕਿਹਾ ਕਿ ਮੈਨੂੰ ਯਕੀਨ ਹੈ ਕਿ ਇਹ ਦੌਰਾ ਭਾਰਤ 'ਤੇ ਜਰਮਨੀ ਦੀ ਦੋਸਤੀ ਨੂੰ ਮਜ਼ਬੂਤ ਕਰੇਗਾ।
ਦੱਸ ਦੇਈਏ ਕਿ ਪੀਐਮ ਮੋਦੀ ਜਰਮਨੀ ਲਈ ਰਵਾਨਾ ਹੋਏ। ਇਸ ਦੌਰਾਨ ਪੀਐਮ ਮੋਦੀ ਤਿੰਨ ਦੇਸ਼ਾਂ ਦੇ ਮੁਖੀਆਂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਆਪਣੇ ਤਿੰਨ ਦਿਨਾਂ ਯੂਰਪੀ ਦੌਰੇ ਬਾਰੇ ਜਾਣਕਾਰੀ ਦਿੱਤੀ। ਮੋਦੀ ਨੇ ਟਵੀਟ ਕੀਤਾ ਕਿ ਉਨ੍ਹਾਂ ਦਾ ਯੂਰਪ ਦੌਰਾ ਅਜਿਹੇ ਸਮੇਂ 'ਚ ਹੋ ਰਿਹਾ ਹੈ ਜਦੋਂ ਇਹ ਖੇਤਰ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ 'ਤੇ ਚੋਣਾਂ ਦੇ ਮੌਕੇ ਹਨ।