ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਪੁਲਿਸ ਵਲੋਂ 15 ਅਗਸਤ ਨੂੰ ਲੈ ਕੇ 7 ਜ਼ਿਲਿਆਂ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਹੈ। ਦੱਸ ਦਈਏ ਕਿ ਪੰਜਾਬ ਪੁਲਿਸ ਨੇ BSF ਜਵਾਨਾਂ ਨਾਲ ਮਿਲ ਕੇ ਇਹ ਫੈਸਲਾ ਕੀਤਾ ਹੈ। ਪੁਲਿਸ ਨੇ ਇਸ ਮੁਹਿੰਮ ਲਈ 2500 ਜਵਾਨ ਤਾਇਨਾਤ ਕੀਤੇ ਹਨ, ਇਸ ਦੇ ਨਾਲ ਵੀ ਸਰਹੱਦ ਪਾਰ ਤਸਕਰਾਂ ਦੀ ਚਣੋਤੀ ਨੂੰ ਨੱਥ ਪਾਉਣ ਲਈ ਡਾਇਰੈਕਟਰ ਜਨਰਲ ਆਫ ਪੁਲਿਸ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਸੀਮਾ ਨੇ ਨੇੜੇ ਪਿੰਡਾਂ ਵਿੱਚ ਛਾਪੇਮਾਰੀ ਕੀਤੀ ਹੈ।
ਦੱਸ ਦਈਏ ਕਿ ਪਹਿਲਾ ਪੰਜਾਬ 'ਚ ਵੀ ਕਈ ਪਿੰਡ ਵਿੱਚ ਛਾਪੇਮਾਰੀ ਕੀਤੀ ਗਈ ਸੀ ਜਦੋ ਪੰਜਾਬ ਪੁਲਿਸ ਨੇ ਅੱਤਵਾਦ ਦੇ ਖਤਰੇ ਦਾ ਮੁਕਾਬਲਾ ਕਰਨ ਲਈ ਪਿੰਡਾਂ ਦਾ ਦੌਰਾ ਕੀਤਾ ਗਿਆ ਸੀ । ਪੁਲਿਸ ਅਧਿਕਾਰੀ ਨੇ ਕਿਹਾ ਕਿ ਅਜਿਹੇ ਆਪ੍ਰੇਸ਼ਨ ਚਲਦੇ ਹੀ ਰਹਿਣਗੇ। ਪੰਜਾਬ ਪੁਲਿਸ ਤੇ BSF ਜਵਾਨ ਮਿਲ ਕੇ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਦੇ 550 ਕਿਲੋਮੀਟਰ ਦੇ ਅੰਦਰ ਅੰਮ੍ਰਿਤਸਰ ਦਿਹਾਤੀ, ਤਰਨਤਾਰਨ, ਬਟਾਲਾ, ਪੰਜਾਬ ਦੇ ਜ਼ਿਲਿਆਂ ਵਿੱਚ ਤਲਾਸ਼ੀ ਮੁਹਿੰਮ ਚਲਾ ਰਹੀ ਹੈ।
ਇਸ ਅਭਿਆਨ ਦੌਰਾਨ ਡੀਆਈਜੀ ਰੈਂਕ ਦੇ ਅਧਿਕਾਰੀਆਂ ਨੇ 2500 ਪੁਲਿਸ ਵਾਲਿਆਂ 100 ਦੇ ਕਰੀਬ ਚੋਕੀਆਂ ਸਥਾਪਤ ਕੀਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਵਿੱਚ ਦੇਸ਼ ਵਿਰੋਧੀ ਤੱਤ ਦੇਸ਼ ਵਿੱਚ ਸ਼ਾਤੀਪੂਰਣ ਮਾਹੌਲ ਨੂੰ ਭੰਗ ਕਰਨ ਲਈ ਨਸ਼ੀਲੇ ਪਦਾਰਥਾਂ, ਹਥਿਆਰਾਂ ਦੀ ਤਸਕਰੀ ਕਰਨ ਲਈ ਤਕਨਾਲੋਜੀ ਦੀ ਵਰਤੋਂ ਕਰ ਰਹੇ ਹਨ।