ਸੁਤੰਤਰਤਾ ਦਿਵਸ ਤੇ ਕਿਸਾਨਾਂ ਨੇ ਟਰੈਕਟਰਾਂ ਤੇ ਕੱਢਿਆ ਕੇਂਦਰ ਸਰਕਾਰ ਖਿਲਾਫ਼ ਰੋਸ ਮਾਰਚ

by nripost

ਜਲੰਧਰ (ਹਰਮੀਤ) :ਅੱਜ ਦੇਸ਼ ਭਰ ਦੇ ਵਿੱਚ ਕਿਸਾਨਾਂ ਦੇ ਵੱਲੋਂ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਸੀ ਤੇ ਕਿਸਾਨਾਂ ਦੇ ਵੱਲੋਂ ਆਪਣੇ ਟਰੈਕਟਰ ਸ਼ਿੰਗਾਰ ਕੇ ਕੇਂਦਰ ਸਰਕਾਰ ਦੇ ਖਿਲਾਫ਼ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕਿ ਕਿਸਾਨਾਂ ਦੇ ਲਈ ਬਣਾਏ ਗਏ ਕਾਲੇ ਕਾਨੂੰਨਾਂ ਦਾ ਵਿਰੋਧ ਉਨ੍ਹਾਂ ਵੱਲੋਂ ਕੀਤਾ ਜਾ ਰਿਹਾ ਉਨ੍ਹਾਂ ਕਿਹਾ ਕਿ ਸਰਕਾਰਾਂ ਹਮੇਸ਼ਾ ਹੀ ਕਿਸਾਨਾਂ ਦੇ ਨਾਲ ਸ਼ੁਰੂ ਤੋਂ ਹੀ ਮਤਰੇਆਂ ਵਾਲਾ ਵਿਹਾਰ ਕਰ ਰਹੀਆਂ ਨੇ ਆਜ਼ਾਦੀ ਨੂੰ ਤਾਂ 78 ਸਾਲ ਹੋ ਗਏ ਨੇ ਪਰ ਉਹ ਹਾਲੇ ਵੀ ਆਜ਼ਾਦ ਨਹੀਂ ਹਨ।

ਕਿਸਾਨ ਆਗੂਆਂ ਦੇ ਵੱਲੋਂ ਕਾਲੇ ਕਾਨੂੰਨ ਦੀਆਂ ਕਾਪੀਆਂ ਵੀ ਸਾੜੀਆਂ ਜਾਣਗੀਆਂ ਅਤੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਕਿਸਾਨਾਂ ਦੇ ਵੱਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਟਰੈਕਟਰ ਰੋਸ ਮਾਰਚ ਕੀਤਾ ਜਾਵੇਗਾ ਤੇ MSP ਕਾਨੂੰਨੀ ਗਰੰਟੀ ਦੀ ਮੰਗ ਵੀ ਇਸ ਦੇ ਵਿੱਚ ਸ਼ਾਮਿਲ ਕੀਤੀ ਗਈ ਹੈ ਅਤੇ ਅੱਜ 300 ਟਰੈਕਟਰ ਲੈ ਕੇ ਜਲੰਧਰ ਕਿਸ਼ਨਗੜ੍ਹ ਤੋਂ ਦੁਆਬਾ ਕਿਸਾਨ ਵੈਲਫੇਅਰ ਕਮੇਟੀ ਦੇ ਵੱਲੋਂ ਭੋਗਪੁਰ ਵੱਲ ਕੂਚ ਕੀਤੀ ਜਾਵੇਗੀ ਅਤੇ DC ਦਫਤਰ ਵਿੱਚ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਵੀ ਸਾੜੀਆਂ ਜਾਣਗੀਆਂ। ਜਿਨ੍ਹਾਂ ਚਿਰ ਸਰਕਾਰ ਕਿਸਾਨਾਂ ਦੇ ਹੱਕ ਵਿਚ ਫੈਸਲਾ ਨਹੀਂ ਲਵੇਗੀ ਉਹ ਇਸੇ ਤ੍ਰਰ੍ਹਾਂ ਆਜ਼ਾਦੀ ਦਿਵਸ ਤੇ ਰੋਸ ਮਾਰਚ ਕੱਢਣ ਗਏ।