by vikramsehajpal
ਅੰਮ੍ਰਿਤਸਰ (ਦੇਵ ਇੰਦਰਜੀਤ) - ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਉਥੇ ਪੰਜਾਬ ਵਿਚ ਵੀ ਇਸ ਵਾਇਰਸ ਦਾ ਪਸਾਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸਰਕਾਰ ਵਲੋਂ ਵੈਕਸੀਨੇਸ਼ਨ ਵੀ ਲਗਾਈ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵਾਇਰਸ ਘਾਤਕ ਹੁੰਦਾ ਜਾ ਰਿਹਾ ਹੈ। ਇਸ ਕਾਰਣ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ 'ਤੇ ਤਰ੍ਹਾਂ-ਤਰ੍ਹਾਂ ਦੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਇਸ ਘਾਤਕ ਵਾਇਰਸ ਕਾਰਣ ਸੋਮਵਾਰ ਨੂੰ 194 ਮਰੀਜ਼ਾਂ ਦੀ ਜਾਨ ਚਲੀ ਗਈ ਜਦੋਂ ਕਿ ਇਸ ਲਾਗ ਕਾਰਣ 6,947 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 12086 ਤੱਕ ਪਹੁੰਚ ਗਿਆ ਹੈ। ਰਾਜ 'ਚ ਕੁੱਲ 5,04,586 ਲੋਕ ਪਾਜ਼ੇਟਿਵ ਪਾਏ ਜਾ ਚੁੱਕੇ ਹਨ ਅਤੇ 4,18,884 ਲੋਕ ਇਸ ਬਿਮਾਰੀ ਤੋਂ ਸਿਹਤਮੰਦ ਹੋਏ ਹਨ। ਇਸ ਸਮੇਂ ਵੀ 73,616 ਲੋਕ ਇਸ ਬਿਮਾਰੀ ਨਾਲ ਲੜ ਰਹੇ ਹਨ।