by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪ੍ਰਧਾਨ ਮੰਤਰੀ ਨੇ ਸੂਬਾ ਸਰਕਾਰਾਂ ਨੂੰ ਵੈਟ ਘਟਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ 6 ਮਹੀਨੇ ਲੇਟ ਹੀ ਸੀ ਪਰ ਹੁਣ ਸੂਬਾਈ ਸਰਕਾਰਾਂ ਪੈਟਰੋਲ-ਡੀਜ਼ਲ ’ਤੇ ਟੈਕਸ ਘਟਾ ਲੈਣ।
ਪ੍ਰਧਾਨ ਮੰਤਰੀ ਮੋਦੀ ਦੀ ਇਹ ਬੈਠਕ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਲੈ ਕੇ ਸੀ ਪਰ ਵਧਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦਾ ਵੀ ਜ਼ਿਕਰ ਆਇਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਆਮ ਜਨਤਾ ’ਤੇ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦਾ ਬੋਝ ਘੱਟ ਕਰਨ ਲਈ ਪਿਛਲੇ ਸਾਲ ਨਵੰਬਰ ’ਚ ਦਰਾਮਦ ਡਿਊਟੀ ’ਚ ਕਟੌਤੀ ਦਾ ਜ਼ਿਕਰ ਕੀਤਾ ਗਿਆ।