ਸਾਬਕਾ ਦੇਸ਼ ਦੇ PM ਅਟਲ ਬਿਹਾਰੀ ਵਾਜਪਾਈ ਦੀ ਬਰਸੀ ਤੇ ,ਰਾਸ਼ਟਰਪਤੀ, ਉਪ ਰਾਸ਼ਟਰਪਤੀ ਤੇ ਪੀਐਮ ਮੋਦੀ ਨੇ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ (ਹਰਮੀਤ) : ਅੱਜ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੀ ਛੇਵੀਂ ਬਰਸੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਸਮੇਤ ਸਾਰੇ ਭਾਜਪਾ ਨੇਤਾਵਾਂ ਨੇ ਉਨ੍ਹਾਂ ਦੀ ਸਮਾਧੀ ਸਥਾਨ ‘ਸਦੈਵ ਅਟਲ’ ‘ਤੇ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ। ਸਭ ਤੋਂ ਪਹਿਲਾਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਾਬਕਾ ਪ੍ਰਧਾਨ ਮੰਤਰੀ, ਲੋਕ ਸਭਾ ਸਪੀਕਰ ,ਰੱਖਿਆ ਮੰਤਰੀ ,ਕੇਂਦਰੀ ਮੰਤਰੀ , ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਵੀ ਪਹੁੰਚ ਕੇ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਦਿੱਤੀ।
ਅਟਲ ਬਿਹਾਰੀ ਵਾਜਪਾਈ ਤਿੰਨ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਰਹਿ ਚੁੱਕੇ ਹਨ। ਸਭ ਤੋਂ ਪਹਿਲਾਂ ਉਹ 1996 ਵਿੱਚ 13 ਦਿਨਾਂ ਲਈ ਪ੍ਰਧਾਨ ਮੰਤਰੀ ਬਣੇ ਸਨ। ਬਹੁਮਤ ਸਾਬਤ ਨਾ ਕਰ ਸਕਣ ਕਾਰਨ ਉਨ੍ਹਾਂ ਨੂੰ ਅਸਤੀਫਾ ਦੇਣਾ ਪਿਆ। ਉਹ 1998 ਵਿੱਚ ਦੂਜੀ ਵਾਰ ਪ੍ਰਧਾਨ ਮੰਤਰੀ ਬਣੇ। ਸਹਿਯੋਗੀਆਂ ਵੱਲੋਂ ਸਮਰਥਨ ਵਾਪਸ ਲੈਣ ਕਾਰਨ 1999 ਵਿੱਚ 13 ਮਹੀਨਿਆਂ ਬਾਅਦ ਮੁੜ ਆਮ ਚੋਣਾਂ ਕਰਵਾਈਆਂ ਗਈਆਂ। 13 ਅਕਤੂਬਰ 1999 ਨੂੰ ਉਹ ਤੀਜੀ ਵਾਰ ਪ੍ਰਧਾਨ ਮੰਤਰੀ ਬਣੇ। ਇਸ ਵਾਰ ਉਨ੍ਹਾਂ ਨੇ 2004 ਤੱਕ ਆਪਣਾ ਕਾਰਜਕਾਲ ਪੂਰਾ ਕੀਤਾ।
ਅਟਲ ਬਿਹਾਰੀ ਵਾਜਪਾਈ ਜੀ ਦਾ ਜਨਮ 25 ਦਸੰਬਰ 1924 ਨੂੰ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਹੋਇਆ ਸੀ।ਅਤੇ 16 ਅਗਸਤ 2018 ਨੂੰ ਏਮਜ਼ ਹਸਪਤਾਲ,ਦਿੱਲੀ 'ਚ 83 ਸਾਲ ਦੀ ਉਮਰ ਵਿੱਚ ਅਟਲ ਜੀ ਦਾ ਦੇਹਾਂਤ ਹੋਗਿਆ।