by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਿਸਾਥੀ ਮੌਕੇ ਪਾਕਿਸਤਾਨ ਦੇ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਦਾ ਪਹਿਲਾਂ ਜੱਥਾ ਸ੍ਰੀ ਹਰਿਮੰਦਰ ਸਾਹਿਬ ਤੋਂ ਰਵਾਨਾ ਹੋ ਗਿਆ ਹੈ , ਉੱਥੇ ਹੀ ਜੱਥੇ ਨੇ ਰਵਾਨਾ ਹੋਣ ਤੋਂ ਪਹਿਲਾਂ 'ਜੋ ਬੋਲੇ ਸੋ ਨਿਹਾਲ 'ਦੇ ਜੈਕਾਰੇ ਲਗਾਏ। ਦੱਸਿਆ ਜਾ ਰਿਹਾ ਇਹ ਪਹਿਲਾਂ ਜੱਥਾ 18 ਅਪ੍ਰੈਲ ਨੂੰ ਵਾਪਸ ਆਵੇਗਾ। ਇਸ ਜੱਥੇ ਨਾਲ ਡਿਪਟੀ ਲੀਡਰ ਬਲਵਿੰਦਰ ਸਿੰਘ ਤੇ ਸਾਬਕਾ ਸਕੱਤਰ ਕੁਲਵੰਤ ਸਿੰਘ ਜਾਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਕਿਸਤਾਨ 'ਚ ਰਹਿ ਗਈ ਸਿੱਖ ਗੁਰੂਧਾਮਾਂ ਦੇ ਦੀਦਾਰ ਹਰ ਸਿੱਖ ਕਰ ਸਕਦਾ ਹੈ ਤੇ ਜੱਥੇ ਨਾਲ ਜਿਹੜਾ ਵੀ ਸਿੱਖ ਜਾ ਰਿਹਾ ਹੈ, ਉਨ੍ਹਾਂ 'ਚ ਉਤਸ਼ਾਹ ਤੇ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਨੇ ਕਿਹਾ ਹੁਣ ਤੱਕ 1161 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜ ਦਿੱਤੇ ਗਏ ਸਨ। ਜਿਨ੍ਹਾਂ 'ਚੋ 109 ਸ਼ਰਧਾਲੂਆਂ ਨੂੰ ਪਾਕਿਸਤਾਨ ਦੂਤਾਵਾਸ ਨੇ ਵੀਜ਼ੇ ਜਾਰੀ ਨਹੀਂ ਕੀਤੇ ।