by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਹੜੀ ਮੌਕੇ 'ਤੇ ਕੱਚੇ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ । CM ਮਾਨ ਨੇ ਐਲਾਨ ਕੀਤਾ ਹੈ ਕਿ ਸੂਬੇ ਦੇ 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਜਲਦ ਹੀ ਪੱਕਾ ਕੀਤਾ ਜਾਵੇਗਾ। ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। CM ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ : ਲੋਹੜੀ ਦੇ ਤਿਉਹਾਰ ਮੌਕੇ ਤੁਹਾਡੇ ਨਾਲ ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ ਹਾਂ….ਸੂਬੇ ਦੇ 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਜਲਦ ਹੀ ਪੱਕਾ ਕੀਤਾ ਜਾਵੇਗਾ… ਲੋਹੜੀ ਦੀਆਂ ਮੁਬਾਰਕਾਂ