by
ਓਂਟਾਰੀਓ (ਵਿਕਰਮ ਸਹਿਜਪਾਲ) : ਕੈਨੇਡੀਅਨ ਪਾਰਲੀਮੈਂਟ 'ਚ ਵਿਸਾਖੀ ਮੌਕੇ ਵਿਸ਼ੇਸ਼ ਕਰਕੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ ਹੈ। ਕੈਨੇਡਾ ਦੀ ਪਾਰਲੀਮੈਂਟ 'ਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਬਾਰੇ ਜਾਣਕਾਰੀ ਦਿੰਦਿਆਂ ਡੋਰਵਾਲ-ਲਾਚੀਨ-ਲਾਸੇਲ ਤੋਂ ਮੈਂਬਰ ਆਫ ਪਾਰਲੀਮੈਂਟ ਅੰਜੂ ਢਿੱਲੋਂ ਨੇ ਆਪਣੇ ਟਵਿਟਰ ਅਕਾਊਂਟ ਰਾਹੀਂ ਇਕ ਟਵੀਟ ਕਰਕੇ ਦਿੱਤੀ।
ਇਸ ਦੌਰਾਨ ਉਨ੍ਹਾਂ ਨੇ ਆਪਣੇ ਟਵੀਟ 'ਚ ਕਿਹਾ ਕਿ ਸ੍ਰੀ ਅਖੰਡ ਪਾਠ ਸਾਹਿਬ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਵਿਸਾਖੀ ਆਨ ਦ ਹਿੱਲ ਸੋਮਵਾਰ ਤੱਕ ਸੰਸਦ 'ਚ। ਸਾਰਿਆਂ ਦਾ ਸਵਾਗਤ ਹੈ। ਵਿਸਾਖੀ ਖਾਲਸਾ ਦੇ ਜਨਮ ਦੀ ਨਿਸ਼ਾਨਦੇਹੀ ਕਰਦਾ ਹੈ ਤੇ ਸਾਨੂੰ ਸਮਾਨਤਾ, ਏਕਤਾ, ਨਿਰਸੁਆਰਥ ਸੇਵਾ ਅਤੇ ਸਮਾਜਿਕ ਨਿਆਂ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਦੀ ਯਾਦ ਦਿਵਾਉਂਦੀ ਹੈ। ਦੱਸਣਯੋਗ ਹੈ ਕਿ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਆਰੰਭ ਸ਼ਨੀਵਾਰ ਨੂੰ ਕੀਤਾ ਗਿਆ ਸੀ ਤੇ ਪਾਠ ਦਾ ਭੋਗ ਸੋਮਵਾਰ ਨੂੰ ਪਾਇਆ ਜਾਵੇਗਾ।