by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਤਲ ਅਤੇ ਜਬਰ ਜਨਾਹ ਦੇ ਇੱਕ ਮਾਮਲੇ ਵਿੱਚ ਉਮਰ ਕੈਦ ਅਤੇ 20 ਸਾਲ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ 'ਤੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਸੁਣਵਾਈ ਦੌਰਾਨ ਜਸਟਿਸ ਬੀਐਸ ਵਾਲੀਆ ਨੇ ਸਰਕਾਰ ਨੂੰ ਹੁਕਮ ਦਿੱਤਾ ਕਿ ਉਹ ਅਦਾਲਤ ਵਿਚ ਸਾਰੇ ਦਸਤਾਵੇਜ਼ ਅਤੇ ਰਿਕਾਰਡ ਪੇਸ਼ ਕਰੇ, ਜਿਸ ਦੇ ਆਧਾਰ 'ਤੇ ਛੁੱਟੀ ਦੇਣ ਦਾ ਫੈਸਲਾ ਕੀਤਾ ਗਿਆ।
ਵਿਧਾਨ ਸਭਾ ਚੋਣਾਂ ਵਿੱਚ ਆਜ਼ਾਦ ਉਮੀਦਵਾਰ ਪਰਮਜੀਤ ਸਿੰਘ ਸੋਹਾਲੀ ਵੱਲੋਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ 'ਚ ਦਲੀਲ ਦਿੱਤੀ ਗਈ ਹੈ ਕਿ ਡੇਰਾ ਮੁਖੀ ਨੂੰ ਅਜਿਹੇ ਸਮੇਂ 'ਤੇ ਰਿਹਾਅ ਕੀਤਾ ਗਿਆ ਹੈ ਜਦੋਂ 20 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਇਸ ਕਾਰਨ ਪੰਜਾਬ ਵਿੱਚ ਸ਼ਾਂਤੀ ਭੰਗ ਹੋਣ ਦਾ ਡਰ ਹੈ।