by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੀ ਧੀ ਜੈਸਮੀਨ ਕੌਰ ਨੇ ਵਿਦੇਸ਼ ਵਿੱਚ ਪੰਜਾਬ ਦਾ ਨਾਂ ਰੋਸ਼ਨ ਕੀਤਾ ਹੈ। ਦੱਸਿਆ ਜਾ ਰਿਹਾ ਪਿੰਡ ਰੁੜਕਾ ਕਲਾਂ ਦੀ ਰਹਿਣ ਵਾਲੇ 20 ਸਾਲਾ ਜੈਸਮੀਨ ਕੌਰ ਨੇ ਜਰਮਨ ਪੁਲਿਸ 'ਚ ਭਰਤੀ ਹੋ ਕੇ ਮਾਪਿਆਂ ਦੇ ਨਾਲ ਪੂਰੇ ਪੰਜਾਬ ਦਾ ਨਾਮ ਚਮਕਾਇਆ ਹੈ । ਜੈਸਮੀਨ ਕੌਰ ਨੇ ਕਿਹਾ ਕਿ ਜਰਮਨ ਪੁਲਿਸ ਵਿੱਚ ਭਰਤੀ ਹੋਣ ਲਈ ਉਸ ਦੇ ਮਾਪਿਆਂ ਨੇ ਹਮੇਸ਼ਾ ਸਾਥ ਦਿੱਤਾ ਹੈ , ਉੱਥੇ ਹੀ ਜੈਸਮੀਨ ਦੇ ਮਾਪਿਆਂ ਨੇ ਵੀ ਆਪਣੀ ਧੀ ਦੇ ਜਰਮਨ ਪੁਲਿਸ 'ਚ ਭਰਤੀ ਹੋਣ 'ਤੇ ਖੁਸ਼ੀ ਜ਼ਾਹਿਰ ਕੀਤੀ ਹੈ । ਜੈਸਮੀਨ ਦੇ ਪਰਿਵਾਰਿਕ ਮੈਬਰਾਂ ਨੇ ਕਿਹਾ ਉਨ੍ਹਾਂ ਦੀ ਧੀ ਨੇ ਪਰਿਵਾਰ ਦਾ ਨਾਮ ਪੂਰੀ ਦੁਨੀਆਂ 'ਚ ਰੋਸ਼ਨ ਕੀਤਾ ਹੈ।