by vikramsehajpal
ਦਿੱਲੀ (ਦੇਵ ਇੰਦਰਜੀਤ) : ਵੀਰਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਅਤੇ ਖੇਤੀ ਮਾਹਿਰਾਂ ਸਮੇਤ 25 ਪ੍ਰਤੀਨਿਧੀਆਂ ਨਾਲ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਨੀ ਸੀ। ਕੈਪਟਨ ਵੱਲੋਂ ਕੇਂਦਰੀ ਮੰਤਰੀ ਨਾਲ ਖੇਤੀ ਕਾਨੂੰਨਾਂ ਦਾ ਹੱਲ ਕੱਢਣ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਣਾ ਸੀ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਮੁਲਤਵੀ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਗੁਜਰਾਤ ਜਾਣਾ ਸੀ, ਜਿਸ ਕਾਰਨ ਇਹ ਮੀਟਿੰਗ ਮੁਲਤਵੀ ਕੀਤੀ ਗਈ ਹੈ। ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਦੁਬਾਰਾ ਤੈਅ ਕੀਤੀ ਜਾਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਉਹ ਇਸ ਦਾ ਹੱਲ ਲੱਭਣ 'ਚ ਮਦਦ ਕਰ ਸਕਦੇ ਹਨ ਕਿਉਂਕਿ ਉਹ ਵੀ ਇਕ ਕਿਸਾਨ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ।