by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਸਰਕਾਰ ਨੇ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪ੍ਰੀਖਿਆਵਾਂ ਨੂੰ ਲੈ ਕੇ ਕਿਹਾ ਹੈ ਕਿ ਇਸ ਸਾਲ ਵਿੱਚ ਪੰਜਵੀਂ ਅਤੇ ਅੱਠਵੀਂ ਕਲਾਸ ਦੀਆਂ ਪ੍ਰੀਖਿਆਵਾਂ ਨਹੀਂ ਹੋਣਗੀਆਂ। ਉਨ੍ਹਾਂ ਨੇ ਕਿਹਾ ਹੈ ਕਿ ਕੋਵਿਡ-19 ਦੇ ਕਾਰਨ ਬੱਚਿਆਂ ਦੀ ਪੜ੍ਹਾਈ ਨਹੀਂ ਹੋ ਸਕੀ ਹੈ ਜਿਸ ਕਰਕੇ 1 ਸਾਲ ਤੱਕ ਬੋਰਡ ਦੀਆਂ ਪ੍ਰੀਖਿਆ ਉੱਤੇ ਰੋਕ ਲਗਾ ਦਿੱਤੀ ਹੈ। ਸੀਐਮ ਨੇ ਕਿਹਾ ਹੈ ਕਿ ਕਈ ਹੋਰ ਮੁੱਦਿਆਂ ਨੂੰ ਲੈ ਕੇ 25 ਫਰਵਰੀ ਨੂੰ ਮੀਟਿੰਗ ਹੋਵੇਗੀ।