by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਅਕਾਲੀ ਦਲ ਅੰਮ੍ਰਿਤਸਰ ਤੋਂ ਬਾਅਦ ਹੁਣ ਭਾਜਪਾ ਨੇ ਆਪਣਾ ਉਮੀਦਵਾਰ ਚੋਣ ਮੈਦਾਨ ਵਿਚ ਉਤਾਰਨ ਦੀ ਤਿਆਰੀ ਕਰ ਲਈ ਹੈ।
ਭਾਜਪਾ 'ਚ ਸ਼ਾਮਲ ਹੋਏ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਵੱਲੋਂ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ ਗਿਆ ਹੈ।
ਦੱਸ ਦਈਏ ਕਿ ਕੱਲ੍ਹ ਕਾਂਗਰਸ ਦੇ ਮੰਤਰੀ ਰਹੇ ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕਾਂਗੜ, ਸ਼ਾਮ ਸੁੰਦਰ ਅਰੋੜਾ, ਡਾ. ਰਾਜ ਕੁਮਾਰ ਵੇਰਕਾ, ਕੇਵਲ ਸਿੰਘ ਢਿੱਲੋਂ, ਅਕਾਲੀ ਦਲ ਦੀ ਸਾਬਕਾ ਮੰਤਰੀ ਮਹਿੰਦਰ ਕੌਰ ਜੋਸ਼ ਭਾਜਪਾ 'ਚ ਸ਼ਾਮਲ ਹੋਏ ਸਨ।