by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : 'ਅਗਨੀਪਥ' ਯੋਜਨਾ ਦੇ ਵਿਰੋਧ 'ਚ ਕਾਂਗਰਸ ਨੇ ਦਿੱਲੀ ਦੇ ਜੰਤਰ-ਮੰਤਰ 'ਤੇ ਸੱਤਿਆਗ੍ਰਹਿ ਸ਼ੁਰੂ ਕੀਤਾ। ਰਾਹੁਲ ਗਾਂਧੀ ਨੇ 'ਅਗਨੀਪਥ' ਯੋਜਨਾ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਹੈ ਕਿ ਵਾਰ-ਵਾਰ ਨੌਕਰੀ ਦੀ ਝੂਠੀ ਉਮੀਦ ਦੇ ਕੇ ਪ੍ਰਧਾਨ ਮੰਤਰੀ ਨੇ ਦੇਸ਼ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਦੇ ਰਾਹ ਤੁਰਨ ਲਈ ਮਜਬੂਰ ਕੀਤਾ ਹੈ।
8 ਸਾਲਾਂ 'ਚ 16 ਕਰੋੜ ਨੌਕਰੀਆਂ ਦੇਣੀਆਂ ਸਨ, ਪਰ ਨੌਜਵਾਨਾਂ ਨੂੰ ਪਕੌੜੇ ਭੁੰਨਣ ਦਾ ਹੀ ਗਿਆਨ ਹੈ | ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਦੀ ਇਸ ਹਾਲਤ ਲਈ ਸਿਰਫ਼ ਪ੍ਰਧਾਨ ਮੰਤਰੀ ਹੀ ਜ਼ਿੰਮੇਵਾਰ ਹਨ। ਕਾਂਗਰਸ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨੂੰ ਅੱਗ 'ਚ ਪਾਉਣ ਦੀ ਭਾਜਪਾ ਦੀ ਸਾਜ਼ਿਸ਼ ਵਿਰੁੱਧ ਕਾਂਗਰਸ ਸੱਤਿਆਗ੍ਰਹਿ ਦੇ ਰਾਹ 'ਤੇ ਤੁਰ ਪਈ ਹੈ।