by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਉਤੇ ਜ਼ਬਰ ਜਨਾਹ ਦੇ ਮਾਮਲੇ ਵਿੱਚ ਭਗੌੜਾ ਐਲਾਨਣ ਦੇ ਕਾਰਨ ਪੁਲਿਸ ਨੂੰ ਕੇਸ ਰਜਿਸਟਰ ਕਰਨ ਦੇ ਹੁਕਮ ਦਿੱਤੇ ਹਨ। ਬੈਂਸ ਉਤੇ ਲੁਧਿਆਣਾ ਪੁਲਿਸ ਨੇ ਹੋਰ ਬਾਕੀ 6 ਮੁਲਜ਼ਮਾਂ ਉਤੇ 174ਏ ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਸਿਮਰਜੀਤ ਸਿੰਘ ਬੈਂਸ ਵੱਲੋਂ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਮਾਮਲਾ ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ
ਪੁਲਿਸ ਵੱਲੋਂ ਸਿਮਰਜੀਤ ਸਿੰਘ ਬੈਂਸ, ਕਰਮਜੀਤ ਸਿੰਘ, ਪਰਮਜੀਤ ਸਿੰਘ ਬੈਂਸ, ਸੁਖਚੈਨ ਸਿੰਘ, ਪ੍ਰਦੀਪ ਕੁਮਾਰ ਉਰਫ ਗੋਗੀ ਸ਼ਰਮਾ, ਬਲਜਿੰਦਰ ਕੌਰ, ਜਸਵਿੰਦਰ ਕੌਰ ਉਰਫ ਭਾਬੀ ਉਤੇ ਮਾਮਲਾ ਦਰਜ ਕੀਤਾ ਗਿਆ ਹੈ। ਸਿਮਰਜੀਤ ਸਿੰਘ ਬੈਂਸ ਨੂੰ ਕਦੇ ਵੀ ਪੁਲਿਸ ਹੁਣ ਗ੍ਰਿਫ਼ਤਾਰ ਕਰ ਸਕਦੀ ਹੈ।