ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਦੇ ਅਧੀਨ ਪੈਂਦੇ ਇਲਾਕਾ ਕੋਟ ਬਾਬਾ ਦੀਪ ਸਿੰਘ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਰਾਜੇ ਨਾਮ ਦੇ ਨੌਜਵਾਨ 'ਤੇ ਕੁਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜਖ਼ਮੀ ਕਰ ਦਿੱਤਾ। ਜਿਸ ਤੋਂ ਬਾਅਦ ਉਸ ਨੂੰ ਜਖ਼ਮੀ ਹਾਲਤ ਵਿੱਚ ਹਸਪਤਾਲ ਭਰਤੀ ਕਰਵਾਇਆ ਗਿਆ ,ਉੱਥੇ ਡਾਕਟਰਾਂ ਵੱਲੋ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੀੜਤ ਦੇ ਚਾਚੇ ਕੇਵਲ ਸਿੰਘ ਨੇ ਦੱਸਿਆ ਕਿ ਸਾਡੇ ਭਤੀਜੇ ਰਾਜੇ ਦੇ ਇਲਾਕੇ ਦੇ ਕੁਝ ਨੌਜਵਾਨਾਂ ਵਲੋਂ ਪੁਰਾਣੀ ਰੰਜਿਸ਼ ਕਾਰਨ ਅੱਜ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ। ਜਿਸ ਕਾਰਨ ਉਹ ਗੰਭੀਰ ਜਖ਼ਮੀ ਹੋ ਗਿਆ, ਡਾਕਟਰਾਂ ਵੱਲੋ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ । ਪੁਲਿਸ ਅਧਿਕਾਰੀ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਛੇਹਰਟਾ ਇਲਾਕੇ ਦੇ ਕੁਝ ਨੌਜਵਾਨਾਂ ਵਲੋਂ ਪੁਰਾਣੀ ਰੰਜਿਸ਼ ਕਾਰਨ ਰਾਜੇ ਨਾਮ ਦੇ ਨੌਜਵਾਨ 'ਤੇ ਹਮਲਾ ਕਰ ਦਿੱਤਾ ਗਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
by jaskamal