ਚੰਡੀਗੜ੍ਹ(Nri Media/ਦੇਵ ਇੰਦਰਜੀਤ) : ਭਾਰਤ ਦੇ ਉੜੀਸਾ ਦੀ ਲੜਕੀ ਨੂੰ ਪਾਕਿਸਤਾਨ ਦੇ ਮੁੰਡੇ ਨਾਲ ਪਿਆਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਲੜਕੀ ਪਾਕਿਸਤਾਨੀ ਮੁੰਡੇ ਨਾਲ ਪਿਆਰ ਵਿੱਚ ਇਸ ਕਦਰ ਪਾਗਲ ਹੋ ਗਈ ਕਿ ਉਹ ਉੜੀਸਾ ਤੋਂ ਆਪਣਾ ਘਰ ਛੱਡ ਕੇ ਡੇਰਾ ਬਾਬਾ ਨਾਨਕ ਭਾਰਤ ਪਾਕਿਸਤਾਨ ਬਾਰਡਰ ਪਾਰ ਕਰਕੇ ਪਾਕਿਸਤਾਨ ਜਾਣ ਦੀ ਠਾਣ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਕੋਰੀਡੋਰ ਪਹੁਚ ਗਈ | ਉਥੇ ਹੀ ਬੀਐਸਐਫ ਵੱਲੋਂ ਬਾਰਡਰ ਤੇ ਸ਼ੱਕੀ ਹਾਲਤ ਵਿੱਚ ਘੁੰਮਦੇ ਹੋਈ ਮਹਿਲਾ ਕਾਂਸਟੇਬਲਾਂ ਦੀ ਮਦਦ ਨਾਲ ਉਸ ਨੂੰ ਹਿਰਾਸਤ ਲੈਕੇ ਡੇਰਾ ਬਾਬਾ ਨਾਨਕ ਪੁਲਿਸ ਦੇ ਹਵਾਲਾ ਕਰ ਦਿਤਾ ਗਿਆ | ਉਥੇ ਹੀ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਉਕਤ ਮਹਿਲਾ ਨੂੰ ਪਰਿਵਾਰ ਨੂੰ ਸੌਂਪ ਦਿੱਤਾ ਗਿਆ।
ਡੇਰਾ ਬਾਬਾ ਨਾਨਕ ਦੇ ਡੀ ਐੱਸ ਪੀ ਕੰਵਲਪ੍ਰੀਤ ਸਿੰਘ ਅਤੇ ਐਸਐਚਓ ਅਨਿਲ ਪਵਾਰ ਨੇ ਪ੍ਰੈੱਸ ਕਾਨਫਰੰਸ ਕਰ ਪੱਤਰਕਾਰਾਂ ਨੂੰ ਇਸ ਘਟਨਾ ਬਾਰੇ ਜਾਣਕਾਰੀ ਦੇਂਦੇ ਦੱਸਿਆ ਕਿ ਪਿਛਲੇ ਬੀਤੇ ਕੁਝ ਦਿਨ ਪਹਿਲਾ ਸ਼ਕੀ ਹਾਲਾਤਾਂ ਵਿੱਚ ਬੀਐਸਐਫ ਵਲੋਂ ਇਕ ਮਹਿਲਾ ਨੂੰ ਕਰਤਾਰਪੁਰ ਕੋਰੀਡੋਰ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ ਨਾਲ ਪੁੱਛਗਿੱਛ ਚ ਸਾਮਣੇ ਆਇਆ ਕਿ ਉਕਤ ਔਰਤ ਉੜੀਸਾ ਦੀ ਰਹਿਣ ਵਾਲੀ ਹੈ ਅਤੇ ਉਸ ਦੀ ਉਮਰ ਕਰੀਬ 25 ਸਾਲ ਹੈ ਅਤੇ ਉਹ ਪਿਛਲੇ ਛੇ ਸਾਲ ਤੋਂ ਸ਼ਾਦੀਸ਼ੁਦਾ ਸੀ। ਡੀਐਸਪੀ ਨੇ ਦੱਸਿਆ ਕਿ ਉਕਤ ਮਹਿਲਾ ਦੇ ਬਿਆਨ ਮੁਤਾਬਿਕ ਉਹ ਪਿਛਲੇ ਕਰੀਬ ਦੋ ਮਹੀਨੇ ਤੋਂ ਪਾਕਿਸਤਾਨ ਦੇ ਰਹਿਣ ਵਾਲੇ ਇਕ ਲੜਕੇ ਨਾਲ ਇੰਟਰਨੇਟ ਰਾਹੀਂ ਕਿਸੇ ਐਪ ਚ ਚੈਟ ਕਰਦੀ ਆ ਰਹੀ ਸੀ ਅਤੇ ਬਾਅਦ ਵਿੱਚ ਇਸਲਾਮਾਬਾਦ ਪਾਕਿਸਤਾਨ ਦੇ ਉਸ ਲੜਕੇ ਮੁਹੰਮਦ ਵੱਕਾਰ ਨਾਲ ਵਹਾਤਸ ਅਪ ਜਰੀਏ ਗੱਲਬਾਤ ਸ਼ੁਰੂ ਹੋ ਗਈ ਅਤੇ ਜਦਕਿ ਇਸ ਲੜਕੀ ਮੁਤਾਬਿਕ ਮੁਹੰਮਦ ਵੱਕਾਰ ਵਾਸੀ ਪਾਕਿਸਤਾਨ ਨੇ ਇਸ ਲੜਕੀ ਨੂੰ ਕਰਤਾਰਪੁਰ ਸਾਹਿਬ ਕੌਰੀਡੋਰ ਆਉਣ ਲਈ ਕਿਹਾ ਸੀ।