by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਿਸਾਨਾਂ ਨੇ ਆਪਣੀ ਮੰਗਾ ਨੂੰ ਲੈ ਕੇ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦੇ ਬਾਹਰ ਪੱਕਾ ਮੋਰਚਾ ਲੱਗਾ ਲਿਆ ਹੈ। ਇਸ ਦੇ ਨਾਲ ਹੀ ਕਿਸਾਨਾਂ ਵਲੋਂ ਸੰਗਰੂਰ ਪਟਿਆਲਾ ਹਾਈਵੇ ਨੂੰ ਵੀ ਜਾਮ ਕਰ ਦਿੱਤਾ ਗਿਆ ਹੈ। ਇਸਦੌਰਾਨ ਪੰਜਾਬ ਤੋਂ ਵਢੀ ਗਿਣਤੀ 'ਚ ਕਿਸਾਨਾਂ ਦੀ ਟਰੈਕਟਰ ਟਰਾਲੀਆਂ ਰਾਹੀਂ ਆਮਦ ਜਾਰੀ ਹੈ। ਇਸ ਦੌਰਾਨ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਗਈ ਹੈ । ਦੱਸ ਦਈਏ ਕਿ ਕਿਸਾਨ ਆਪਣੀ ਮੰਗਾ ਲਈ CM ਮਾਨ ਨਾਲ ਮੁਲਾਕਾਤ ਵੀ ਕਰ ਚੁੱਕੇ ਹਨ। ਮੀਟਿੰਗ ਦੌਰਾਨ ਕਿਸੇ ਵੀ ਮੰਗ ਬਾਰੇ ਕੋਈ ਜਵਾਬ ਨਾ ਮਿਲਣ ਤੋਂ ਨਾਰਾਜ਼ ਕਿਸਾਨ ਆਗੂਆਂ ਨੇ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਸੀ ।