by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ ,ਜਿੱਥੇ ਅੱਜ ਸਵੇਰੇ ਇੱਕ ਜਨਾਨੀ ਵਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਇਨਸਾਫ ਲਈ ਹੰਗਾਮਾ ਕੀਤਾ ਗਿਆ। ਦੱਸਿਆ ਜਾ ਰਿਹਾ ਜਬਰ ਜ਼ਨਾਹ ਪੀੜਤਾ ਨੇ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਪੈਟਰੋਲ ਛਿੜਕ ਕੇ ਜ਼ਿੰਦਗੀ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ।ਪੀੜਤਾ ਨੇ ਦੱਸਿਆ ਕਿ ਟਿੱਬਾ ਰੋਡ ਇਲਾਕੇ ਦੇ ਰਹਿਣ ਵਾਲੇ ਸਮਾਜ ਸੇਵੀ ਬੱਬਲੂ ਨੇ ਉਸ ਨਾਲ ਬਲਾਤਕਾਰ ਕੀਤਾ ਪਰ ਪੁਲਿਸ ਵਲੋਂ ਮਾਮਲਾ ਦਰਜ਼ ਹੋਣ ਦੇ ਬਾਵਜੂਦ ਵੀ ਉਸ ਨੂੰ ਗ੍ਰਿਫ਼ਤਾਰ ਨਹੀ ਕੀਤਾ ਜਾ ਰਿਹਾ। ਪੀੜਤਾ ਨੇ ਦੋਸ਼ ਲਗਾਏ ਹਨ ਕਿ ਦੋਸ਼ੀ ਸ਼ਰੇਆਮ ਘੁੰਮ ਰਿਹਾ ਹੈ ।ਇਸ ਦੌਰਾਨ ਮੌਕੇ 'ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਮਹਿਲਾ ਨੂੰ ਸ਼ਾਤ ਕਰਵਾਇਆ ਤੇ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ ।