ਭਿਆਨਕ ਹਾਦਸੇ ਦੌਰਾਨ 2 ਨੌਜਵਾਨਾਂ ਦੀ ਹੋਈ ਦਰਦਨਾਕ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਾਜ਼ਿਲਕਾ ਦੇ ਅਬੋਹਕ ਵਿੱਚ ਸਵੇਰ ਦੇ ਸਮੇ ਸੜਕ ਹਾਦਸੇ ਦੌਰਾਨ 2 ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਇਹ ਹਾਦਸਾ ਅਬੋਹਕ -ਫਾਜ਼ਿਲਕਾ ਰੋਡ ਕੋਲ ਵਾਪਰਿਆ ਹੈ। ਜਿਸ 'ਚ ਮੋਟਰਸਾਈਕਲ ਤੇ ਸਵਾਰੀਆਂ ਨਾਲ ਭਰੀ ਇਕ ਬੱਸ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੋਵੇ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ । ਜਾਣਕਾਰੀ ਅਨੁਸਾਰ ਦੋਵੇ ਨੌਜਵਾਨ ਫਾਜ਼ਿਲਕਾ ਦੇ ਰਹਿਣ ਵਾਲੇ ਸਨ ਤੇ ਪੜਾਈ ਕਰਦੇ ਸੀ। ਲੋਕਾਂ ਨੇ ਦੱਸਿਆ ਕਿ ਦੋਵੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਅਬੋਹਰ ਵੱਲ ਜਾ ਰਹੇ ਸੀ ਤੇ ਬੱਸ ਅਬੋਹਰ ਤੋਂ ਫਾਜ਼ਿਲਕਾ ਆ ਰਹੀ ਸੀ। ਇਸ ਦੌਰਾਨ ਦੋਵਾਂ 'ਚ ਭਿਆਨਕ ਟੱਕਰ ਹੋ ਗਈ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।