by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਜਸਥਾਨ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ , ਨਵੇਂ ਸਾਲ ਦੀ ਰਾਤ ਨੂੰ ਵਾਪਰੇ ਭਿਆਨਕ ਸੜਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਸ ਹਾਦਸੇ ਦੌਰਾਨ ਕੁਝ ਲੋਕ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਮੌਕੇ 'ਤੇ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ । ਪੁਲਿਸ ਨੇ ਲਾਸ਼ਾ ਨੂੰ ਹਸਪਤਾਲ ਭੇਜ ਦਿੱਤਾ । ਦੱਸਿਆ ਜਾ ਰਿਹਾ ਇਹ ਹਾਦਸਾ ਹਨੂੰਮਾਨਗੜ੍ਹ ਜ਼ਿਲ੍ਹੇ ਦੇ ਪੱਲੂ ਖੇਤਰ ਦੇ ਕੋਲ ਪਿੰਡ ਬਿਸਰਾਸਰ 'ਚ ਵਾਪਰਿਆ ਹੈ। ਟਰੱਕ ਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ । ਇਸ ਹਾਦਸੇ ਦੌਰਾਨ 5 ਦੀ ਮੌਕੇ ਤੇ ਹੀ ਮੌਤ ਹੋ ਗਈ । ਜਦਕਿ 3 ਲੋਕ ਜਖ਼ਮੀ ਹੋ ਗਏ ਹਨ। ਪੁਲਿਸ ਨੇ ਮਾਮਲਾ ਦਰਜ਼ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਇਸ ਹਾਦਸੇ ਤੋਂ ਬਾਅਦ ਰਾਹਗੀਰਾਂ ਵਿੱਚ ਹੜਕੰਪ ਮੱਚ ਗਿਆ ।