by nripost
ਖੰਨਾ (ਨੇਹਾ): ਸ਼ਹਿਰ ਦੇ ਜੀ.ਟੀ. ਸੜਕ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ। ਜਦਕਿ ਉਸ ਦਾ ਲੜਕਾ ਗੰਭੀਰ ਜ਼ਖ਼ਮੀ ਹੋ ਗਿਆ। ਇਸ ਸਬੰਧੀ ਥਾਣਾ ਸਿਟੀ 2 ਵਿੱਚ ਕੁਲਦੀਪ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਲਹਿਰਾ ਥਾਣਾ ਡੇਹਲੋਂ ਦੀ ਸ਼ਿਕਾਇਤ ’ਤੇ ਟਰੱਕ ਚਾਲਕ ਸਚਿਨ ਪੁੱਤਰ ਰਜਿੰਦਰ ਵਾਸੀ ਤੁਲਹੇੜੀ ਥਾਣਾ ਕੋਤਵਾਲੀ ਨਗਰ ਜ਼ਿਲ੍ਹਾ ਮੁਜ਼ੱਫਰਨਗਰ (ਯੂ.ਪੀ.) ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਅਨੁਸਾਰ ਉਹ ਆਪਣੀ ਮਾਤਾ ਕਮਲਜੀਤ ਕੌਰ ਨਾਲ ਮੋਟਰਸਾਈਕਲ 'ਤੇ ਡਡਹੇੜੀ ਤੋਂ ਆਪਣੇ ਘਰ ਜਾ ਰਹੇ ਸਨ ਕਿ ਜਦੋਂ ਉਹ ਗੋਲਡਨ ਜਿੰਮ ਮੇਨ ਰੋਡ 'ਤੇ ਪਹੁੰਚੇ ਤਾਂ ਇਕ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਉਹ ਅਤੇ ਉਸ ਦੀ ਮਾਂ ਗੰਭੀਰ ਜ਼ਖ਼ਮੀ ਹੋ ਗਏ। ਉਸ ਦੀ ਮਾਤਾ ਕਮਲਜੀਤ ਕੌਰ ਦੀ ਇਲਾਜ ਦੌਰਾਨ ਮੌਤ ਹੋ ਗਈ। ਏ.ਐਸ.ਆਈ ਬਲਦੇਵ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ 2 ਵਿੱਚ ਕੇਸ ਦਰਜ ਕਰ ਲਿਆ ਹੈ। ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ।