by
ਵੈੱਬ ਡੈਸਕ (ਵਿਕਰਮ ਸਹਿਜਪਾਲ) : ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਕਿ ਭਾਰਤ-ਪਾਕਿ ਰਿਸ਼ਤੇ 'ਚ ਤਣਾਅ ਭਾਰਤ 'ਚ ਆਮ ਚੋਣਾਂ ਖ਼ਤਮ ਹੋਣ ਤਕ ਬਣਿਆ ਰਹੇਗਾ। ਉਨ੍ਹਾਂ ਨੇ ਭਾਰਤ ਵੱਲੋਂ ਦੂਜਾ ਸਾਹਸੀ ਯਤਨ ਕੀਤੇ ਜਾਣ ਦੀ ਸ਼ੰਕਾ ਪ੍ਰਗਟਾਈ। ਭਾਰਤ ਤੇ ਪਾਕਿਸਤਾਨ ਦਰਮਿਆਨ ਜੰਮੂ ਤੇ ਕਸ਼ਮੀਰ ਦੇ ਪੁਲਵਾਮਾ 'ਚ ਜੈਸ਼-ਏ-ਮੁਹੰਮਦ ਵੱਲੋਂ ਸੀਆਰਪੀਐੱਫ ਦੇ ਕਾਫਲੇ 'ਤੇ ਹੋਏ ਆਤਮਘਾਤੀ ਹਮਲੇ ਤੋਂ ਬਾਅਦ ਤੋਂ ਤਣਾਅ ਵਧ ਗਿਆ ਹੈ।
ਇਮਰਾਨ ਖ਼ਾਨ ਨੇ ਕਿਹਾ ਕਿ ਪਾਕਿਸਤਾਨ 'ਤੇ ਹਾਲੇ ਵੀ ਜੰਗ ਦਾ ਖ਼ਤਰਾ ਮੰਡਰਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰਸ਼ਾਸਨ ਆਮ ਚੋਣਾਂ ਤੋਂ ਪਹਿਲਾਂ ਦੂਜੀ ਵਾਰ ਸਾਹਸੀ ਯਤਨ ਕਰ ਸਕਦਾ ਹੈ। ਡਾਨ ਨੇ ਉਨ੍ਹਾਂ ਦੇ ਹਵਾਲੇ ਨਾਲ ਲਿਖਿਆ ਹੈ, 'ਖ਼ਤਰਾ ਹਾਲੇ ਟਲ਼ਿਆ ਨਹੀਂ ਹੈ। ਭਾਰਤ 'ਚ ਆਮ ਚੋਣਾਂ ਨੂੰ ਵੇਖਦਿਆਂ ਤਣਾਅ ਬਰਕਰਾਰ ਰਹੇਗਾ। ਭਾਰਤ ਵੱਲੋਂ ਹੋਣ ਵਾਲੀ ਕਿਸੇ ਵੀ ਹਮਲਾਵਰ ਕਾਰਵਾਈ ਦਾ ਸਾਹਮਣਾ ਕਰਨ ਲਈ ਅਸੀਂ ਤਿਆਰ ਹਾਂ।'