by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤ-ਪਾਕਿ ਸਰਹੱਦ ਦੀ ਬੀਓਪੀ ਧਿਆਨ ਸਿੰਘ ਪੁਰਾ ਤੇ ਬੀਐਸਐਫ ਦੇ 73 ਬਟਾਲੀਅਨ ਦੇ ਜਵਾਨਾਂ ਨੂੰ ਦੇਰ ਰਾਤ ਪਾਕਿਸਤਾਨੀ ਡਰੋਨ ਦੀ ਹਲਚਲ ਦਿਖਾਈ ਦਿੱਤੀ। ਜਿਸ ਤੋਂ ਬਾਅਦ ਤੁਰੰਤ ਹਰਕਤ ਵਿਚ ਆਉਂਦੇ ਹੋਏ ਬੀਐਸਐਫ ਦੇ ਜਵਾਨਾਂ ਵੱਲੋਂ ਡਰੋਨ ਵੱਲ ਫਾਇਰਿੰਗ ਕੀਤੀ ਗਈ ਅਤੇ ਡਰੋਨ ਤੁਰੰਤ ਹੀ ਦੁਬਾਰਾ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ।
ਜ਼ਿਕਰਯੋਗ ਹੈ ਕਿ ਅਜਨਾਲਾ ਦੀ ਬੀਓਪੀ ਪੰਜਗਰਾਈਆਂ 'ਚ ਡ੍ਰੋਨ ਦੀ ਹਲਚਲ ਵੇਖਣ ਨੂੰ ਮਿਲੀ ਹੈ। ਇਸ ਦੇ ਨਾਲ ਹੀ ਡਰੋਨ ਵੱਲੋਂ ਸਮਾਨ ਸੁੱਟਣ ਦੀ ਸ਼ੰਕਾ ਪਰ ਬੀਐਸਐਫ ਦੇ ਜਵਾਨਾਂ ਨੇ ਫਾਇਰਿੰਗ ਸ਼ੁਰ ਕਰ ਦਿੱਤੀ ਤੇ ਡਰੋਨ ਪਾਕਿਸਤਾਨ ਵਾਲੇ ਪਾਸੇ ਵਾਪਸ ਚੱਲਾ ਗਿਆ। ਜਾਣਕਾਰੀ ਅਨੁਸਾਰ ਡਰੋਨ ਭਾਰਤ ਵਾਲੇ ਪਾਸੇ ਕੋਈ ਵਿਸਫੋਟਕ ਸਮੱਗਰੀ ਸੁੱਟ ਕੇ ਗਿਆ ਹੈ ਜਿਸ ਨੂੰ ਹੁਣ ਬੀਐਸਐਫ ਦੇ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾਵੇਗੀ ਕਿ ਇਹ ਕੀ ਚੀਜ਼ ਹੈ।