ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਗੋੜਾ ਹੋਏ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦਾ ਸੋਸ਼ਲ ਮੀਡੀਆ ਨੈੱਟਵਰਕ ਸੰਭਾਲਣ ਵਾਲਾ ਪਪਲਪ੍ਰੀਤ ਸਿੰਘ ਬੀਤੀ ਦਿਨੀਂ ਪੁਲਿਸ ਅੜਿੱਕੇ ਆ ਗਿਆ । ਅਜਨਾਲਾ ਘਟਨਾ ਤੋਂ ਬਾਅਦ 18 ਮਾਰਚ ਨੂੰ ਪੰਜਾਬ ਪੁਲਿਸ ਵਲੋਂ ਵੱਡੀ ਕਾਰਵਾਈ ਕੀਤੀ ਗਈ । ਇਸ ਕਾਰਵਾਈ ਦੌਰਾਨ ਪੁਲਿਸ ਨੇ ਉਸ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਸੀ । ਜਿਨ੍ਹਾਂ 'ਚੋ ਉਸ ਦੇ ਕਰੀਬੀ ਸਾਥੀਆਂ ਨੂੰ ਆਸਾਮ ਦੀ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਸੀ, ਉੱਥੇ ਹੀ ਪੁਲਿਸ ਨੇ 360 ਸਿੱਖ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ 'ਚੋ 348 ਨੂੰ ਰਿਹਾਅ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਪਪਲਪ੍ਰੀਤ ਸਿੰਘ ਨੇ ਹੀ ਅੰਮ੍ਰਿਤਪਾਲ ਸਿੰਘ ਦੇ ਸਮਰਥਨ ਜੁਟਾਉਣ ਤੇ ਦਬਾਅ ਬਣਾਉਣ ਦੀ ਰਣਨੀਤੀ ਤਹਿਤ ਵੀਡੀਓ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੀ ਸੀ।
ਸੂਤਰਾਂ ਅਨੁਸਾਰ ਪਪਲਪ੍ਰੀਤ ਸਿੰਘ ਦੀ ਇੱਕ ਛੋਟੀ ਜਿਹੀ ਗਲਤੀ ਕਾਰਨ ਬੀਤੀ ਦਿਨੀਂ ਪਪਲਪ੍ਰੀਤ ਸਿੰਘ ਪੁਲਿਸ ਦੇ ਹੱਥ ਲੱਗ ਗਿਆ । ਪਪਲਪ੍ਰੀਤ ਵਲੋਂ ਇਸਤੇਮਾਲ ਕੀਤੇ ਗਏ ਇੱਕ ਫੋਨ ਦੇ IP ਦੀ ਟ੍ਰੈਕਿੰਗ ਰਾਹੀਂ ਪੁਲਿਸ ਨੂੰ ਉਸ ਬਾਰੇ ਜਾਣਕਾਰੀ ਮਿਲੀ ਸੀ । ਪੁਲਿਸ ਅਧਿਕਾਰੀ ਨੇ ਕਿਹਾ ਕਿ 18 ਮਾਰਚ ਤੋਂ ਹੀ ਅੰਮ੍ਰਿਤਪਾਲ ਸਿੰਘ ਤੇ ਪਪਲਪ੍ਰੀਤ ਸਿੰਘ ਇੱਕ - ਦੂਜੇ ਨਾਲ ਸੀ ਤੇ ਆਪਣੇ ਸੰਪਰਕਾਂ ਦੇ ਰਾਹੀਂ ਪੁਲਿਸ ਤੋਂ ਬਚੇ ਰਹਿਣ 'ਚ ਮਦਦ ਕਰਦਾ ਰਿਹਾ। ਇਸ ਮਾਮਲੇ 'ਚ ਪੁਲਿਸ ਨੇ ਮਦਦ ਕਰਨ ਵਾਲੀਆਂ 2 ਮਹਿਲਾਵਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ । ਫਿਲਹਾਲ ਭਗੋੜਾ ਹੋਏ ਅੰਮ੍ਰਿਤਪਾਲ ਦੀ ਭਾਲ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ।