ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਸ ਦੁਨੀਆਂ ਨੂੰ ਅੱਲਵਿਦਾ ਅੱਖ ਪੰਜ ਤੱਤਾਂ 'ਚ ਵਿਲੀਨ ਹੋ ਗਏ ਹਨ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਬਾਦਲ ਵਿਖੇ ਕੀਤਾ ਗਿਆ, ਜਿੱਥੇ ਵੱਡੀ ਗਿਣਤੀ 'ਚ ਲੋਕ ਤੇ ਪਰਿਵਾਰਿਕ ਮੈਬਰ , ਸਿਆਸੀ ਆਗੂ ਮੌਜੂਦ ਰਹੇ । ਦੱਸਿਆ ਜਾ ਰਿਹਾ ਪਿੰਡ ਦੇ ਸ਼ਮਸ਼ਾਨਘਾਟ 'ਚ ਥਾਂ ਘੱਟ ਹੋਣ ਕਾਰਨ ਉਨ੍ਹਾਂ ਦੇ ਖੁਦ ਦੇ ਬਾਗ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ । ਇਸ ਮੌਕੇ ਹਰ ਇੱਕ ਦੀ ਅੱਖ ਨਮ ਰਹੀ।
ਦੱਸ ਦਈਏ ਅੰਤਿਮ ਸੰਸਕਾਰ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨ ਲਈ ਚੰਡੀਗੜ੍ਹ ਦਫਤਰ 'ਚ ਰੱਖਿਆ ਗਿਆ ਸੀ। ਬੀਤੀ ਦਿਨੀਂ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪਹੁੰਚੇ ਸਨ । ਦੱਸਣਯੋਗ ਹੈ ਕਿ ਸਾਹ ਦੀ ਤਕਲੀਫ ਹੋਣ ਕਾਰਨ ਪ੍ਰਕਾਸ਼ ਸਿੰਘ ਬਾਦਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। 25 ਅਪ੍ਰੈਲ ਨੂੰ ਉਨ੍ਹਾਂ ਨੇ ਰਾਤ 8 ਵਜੇ ਦੇ ਕਰੀਬ ਆਪਣੇ ਆਖਰੀ ਸਾਹ ਲਏ । ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਸਨ ।