by mediateam
ਨਵੀਂ ਦਿੱਲੀ ਡੈਸਕ (ਵਿਕਰਮ ਸਹਿਜਪਾਲ) : ਅੱਜ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸੈਸ਼ਨ 'ਚ ਨਵੇਂ ਬਣੇ ਮੈਂਬਰ ਪਾਰਲੀਮੈਂਟ ਸਹੁੰ ਚੁੱਕ ਰਹੇ ਹਨ। 26 ਜੁਲਾਈ ਤੱਕ ਚੱਲਣ ਵਾਲੇ ਇਸ ਸੈਸ਼ਨ ਦੌਰਾਨ ਬਜਟ ਵੀ ਪੇਸ਼ ਕੀਤਾ ਜਾਵੇਗਾ। ਉੱਥੇ ਹੀ, ਇਸੇ ਸੈਸ਼ਨ 'ਚ ਤਿੰਨ ਤਲਾਕ ਦੇ ਮੁੱਦੇ ਨੂੰ ਇੱਕ ਵਾਰ ਫ਼ਿਰ ਤੋਂ ਚੁੱਕਿਆ ਜਾ ਸਕਦਾ ਹੈ।
*ਸੰਸਦ ਦੇ ਨਵੇਂ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੀਐੱਮ ਮੋਦੀ ਨੇ ਵੀ ਸੰਸਦ ਦੇ ਮੈਂਬਰ ਦੇ ਤੌਰ 'ਤੇ ਸਹੁੰ ਚੁੱਕੀ।
*ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਸਹੁੰ ਚੁੱਕੀ।
*ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸੰਸਦੀ ਮੈਂਬਰ ਦੀ ਚੁੱਕੀ ਸਹੁੰ।
*ਨਾਗਪੁਰ ਤੋਂ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਸਹੁੰ ਚੁੱਕੀ।
*ਡਾ. ਹਰਸ਼ਵਰਧਨ ਨੇ ਸੰਸਕ੍ਰਿਤ ਅਤੇ ਡਾ. ਜਿਤੇਂਦਰ ਸਿੰਘ ਨੇ ਡੋਗਰੀ ਭਾਸ਼ਾ 'ਚ ਸੰਸਦੀ ਮੈਂਬਰ ਦੇ ਤੌਰ 'ਤੇ ਸਹੁੰ ਚੁੱਕੀ।
*ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਸਹੁੰ ਚੁੱਕੀ।