by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਦੇ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਬੀਤੇ ਦਿਨੀਂ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਸੀ। ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ ਸੀ। ਉਥੇ ਮੌਜੂਦ ਲੋਕਾਂ ਨੇ ਮੁਲਜ਼ਮ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਤੇ ਪੁਲਿਸ ਹਵਾਲੇ ਕਰ ਦਿੱਤਾ ਸੀ। ਇਸ ਘਟਨਾ ਨੂੰ ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਦੱਸਿਆ ਜਾ ਰਿਹਾ ਹੈ।
ਕਾਲੀ ਮਾਤਾ ਮੰਦਰ ਵਿਖੇ ਹੋਏ ਬੇਅਦਬੀ ਤੋਂ ਬਾਅਦ ਧਾਰਮਿਕ ਜਥੇਬੰਦੀਆਂ ਵੱਲੋਂ ਅੱਜ ਪਟਿਆਲਾ ਬੰਦ ਦਾ ਐਲਾਨ ਕੀਤਾ ਗਿਆ ਹੈ, ਉੱਥੇ ਹੀ ਸ਼ਹਿਰ ਦੇ 'ਚ ਰੋਸ ਮਾਰਚ ਵੀ ਕੱਢਿਆ ਜਾ ਰਿਹਾ ਹੈ। ਉਸ ਦੇ ਵਿਰੁੱਧ ਜਿੱਥੇ ਸ਼ਹਿਰ ਦੇ 'ਚ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ ਉਥੇ ਹੀ ਬਾਜ਼ਾਰਾਂ ਤੇ ਮੁਹੱਲਿਆਂ ਦੇ 'ਚ ਦੁਕਾਨਾਂ ਪੂਰਨ ਤੌਰ 'ਤੇ ਬੰਦ ਹਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਜਦੋਂ ਤਕ ਸਾਡੇ ਹਿੰਦੂ ਭਾਈਚਾਰੇ ਨੂੰ ਇਨਸਾਫ ਨਹੀਂ ਮਿਲ ਜਾਂਦਾ ਉਦੋਂ ਤਕ ਉਹ ਪ੍ਰਦਰਸ਼ਨ ਕਰਦੇ ਰਹਿਣਗੇ।