by vikramsehajpal
ਪਟਿਆਲਾ (ਦੇਵ ਇੰਦਰਜੀਤ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧਰਮ ਪਤਨੀ ਅਤੇ ਐੱਮ. ਪੀ. ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਸ਼ਹਿਰੀ ਹਲਕੇ ਤੋਂ ਚੋਣ ਲੜਨਗੇ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਬਾਰੇ ਬੋਲਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਉਹ ਪਾਰਟੀ ਪ੍ਰਧਾਨ ਦੀ ਮਿਲੀ ਜ਼ਿੰਮੇਵਾਰੀ ਮੁਤਾਬਕ ਫੀਲਡ ’ਚ ਜਾ ਕੇ ਕੰਮ ਕਰਨ ਅਤੇ ਪਾਰਟੀ ਨੂੰ ਮਜ਼ਬੂਤ ਕਰਨ।
ਸਮਾਗਮ ’ਚ ਸ਼ਿਰਕਤ ਕਰਨ ਤੋਂ ਬਾਅਦ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਸਿੱਧੂ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਫੀਲਡ ਵਿਚ ਜਾ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਸਾਰੀ ਪਾਰਟੀ ਨੂੰ ਅਗਲੀਆਂ ਚੋਣਾਂ ਵਾਸਤੇ ਤਿਆਰ ਕਰਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਅਜਿਹੀ ਗੱਲ ਨਹੀਂ ਕਰਨੀ ਚਾਹੀਦੀ, ਜਿਸ ਨਾਲ ਪਾਰਟੀ ਕਮਜ਼ੋਰ ਹੋਵੇ।