ਅੱਜ ਸ੍ਰੀ ਵਰੁਣ ਸ਼ਰਮਾ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਜਿਲਾ ਪਟਿਆਲਾ ਨੇ ਪ੍ਰੈੱਸ ਵਿੱਚ ਦੱਸਿਆ ਕਿ ਪਟਿਆਲਾ ਪੁਲਿਸ ਵੱਲੋ ਸਮਾਜ ਵਿਰੋਧੀ ਅਨਸਰਾਂ ਅਤੇ ਗੈਗਸਟਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਮੁਹੰਮਦ ਸਰਫਰਾਜ਼ ਆਲਮ, ਆਈ.ਪੀ.ਐਸ. ਕਪਤਾਨ ਪੁਲਿਸ (ਸਿਟੀ) ਪਟਿਆਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਮਤੀ ਮਨਦੀਪ ਕੌਰ, ਪੀ.ਪੀ.ਐਸ, ਉਪ ਕਪਤਾਨ ਪੁਲਿਸ ਸਿਟੀ-1, ਪਟਿਆਲਾ ਦੀ ਨਿਗਰਾਨੀ ਹੇਠ ਕਾਰਵਾਈ ਕਰਦੇ ਹੋਏ ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ, ਮੁੱਖ ਅਫਸਰ ਥਾਣਾ ਕੋਤਵਾਲੀ, ਪਟਿਆਲਾ ਨੇ 01 ਦੋਸ਼ੀ ਨੂੰ 01 ਦੇਸੀ ਪਿਸਟਲ 32 ਬੋਰ ਸਮੇਤ 08 ਜ਼ਿੰਦਾ ਕਾਰਤੂਸ ਅਤੇ ਇੱਕ ਦੇਸੀ ਕੱਟਾ 12 ਬੋਰ ਸਮੇਤ 04 ਰੌਂਦ ਜਿੰਦਾ ਸਮੇਤ ਕਾਬੂ ਕੀਤਾ ਗਿਆ ਹੈ। ਦੋਸ਼ੀ ਦਾ ਨਾਮ ਰੋਹਿਤ ਉਰਫ ਚੀਕੂ ਪੁੱਤਰ ਮੇਵਾ ਰਾਮ ਵਾਸੀ ਕਿਰਾਏਦਾਰ #19, ਨਿਊ ਮਾਲਵਾ ਕਾਲੋਨੀ, ਸਨੌਰੀ ਅੱਡਾ, ਪਟਿਆਲਾ ਹੈ।
ਵਰੁਣ ਸ਼ਰਮਾ,ਆਈ.ਪੀ.ਐਸ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਪਟਿਆਲਾ ਨੇ ਪ੍ਰੈੱਸ ਨੂੰ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੰਸ:ਹਰਜਿੰਦਰ ਸਿੰਘ ਢਿੱਲੋ, ਮੁੱਖ ਅਫਸਰ ਥਾਣਾ ਕੋਤਵਾਲੀ ਪਟਿਆਲਾ ਦੀ ਟੀਮ ਵੱਲੋ ਕਾਰਵਾਈ ਕਰਦੇ ਹੋਏ, ਗੁਰਬਿੰਦਰ ਸਿੰਘ, ਥਾਣਾ ਕੋਤਵਾਲੀ ਪਟਿਆਲਾ ਸਮੇਤ ਸਾਥੀ ਕਰਮਚਾਰੀਆਂ ਦੇ ਮਿਤੀ 11-05-2024 ਨੂੰ ਨੇੜੇ ਸ਼ਮਸਾਨ ਘਾਟ ਘਲੋੜੀ ਗੇਟ ਪਟਿਆਲਾ ਮੋਜੂਦ ਸੀ ਤਾਂ ਮੁਖਬਰ ਖਾਸ ਨੇ ਅਲਹਿਦਗੀ ਵਿੱਚ ਇਤਲਾਹ ਦਿੱਤੀ ਕਿ ਰੋਹਿਤ ਕੁਮਾਰ ਉਰਫ ਚੀਕੂ ਪੁੱਤਰ ਮੇਵਾ ਰਾਮ ਵਾਸੀ ਕਿਰਾਏਦਾਰ #19, ਨਿਊ ਮਾਲਵਾ ਕਾਲੋਨੀ, ਸਨੌਰੀ ਅੱਡਾ ਪਟਿਆਲਾ ਜੋ ਗੈਂਗਸਟਰ ਗਤੀਵਿਧੀਆਂ ਨਾਲ ਸਬੰਧ ਰੱਖਦਾ ਹੈ। ਜਿਸਦੇ ਕਰੀਬੀ ਦੋਸਤ ਤੇਜਪਾਲ ਵਾਸੀ ਨਿਊ ਮਾਲਵਾ ਕਾਲੋਨੀ, ਪਟਿਆਲਾ ਦਾ ਇਸਦੀ ਵਿਰੋਧੀ ਪਾਰਟੀ ਵੱਲੋ ਕਤਲ ਕਰ ਦਿੱਤਾ ਗਿਆ ਸੀ। ਹੁਣ ਇਹ ਰੋਹਿਤ ਕੁਮਾਰ ਉਰਫ ਚੀਕੂ ਵਿਰੋਧੀ ਧਿਰ ਦੇ ਗਰੁੱਪ ਮੈਂਬਰਾਂ ਨੂੰ ਮਾਰ ਦੇਣ ਲਈ ਪਿਸਟਲ ਲੈ ਕਰ ਉਹਨਾਂ ਦੀ ਭਾਲ ਵਿਚ ਬੈਠਾ ਹੈ। ਜਿਸਦੇ ਆਧਾਰ ‘ਤੇ ਗੁਰਬਿੰਦਰ ਸਿੰਘ ਥਾਣਾ ਕੋਤਵਾਲੀ ਪਟਿਆਲਾ ਨੇ ਰੋਹਿਤ ਕੁਮਾਰ ਉਰਫ ਚੀਕੂ ਪੁੱਤਰ ਮੇਵਾ ਰਾਮ ਵਾਸੀ ਕਿਰਾਏਦਾਰ #19, ਨਿਊ ਮਾਲਵਾ ਕਾਲੋਨੀ, ਸਨੌਰੀ ਅੱਡਾ ਪਟਿਆਲਾ ਨੂੰ ਛੋਟੀ ਨਦੀ ਦੇ ਬੰਨੇ ਪਰ ਪੀਰ ਦੀ ਦਰਗਾਹ, ਸਾਹਮਣੇ ਨਿਊ ਮਹਿੰਦਰਾ ਕਾਲੋਨੀ, ਪਟਿਆਲਾ ਤੋ ਸਮੇਤ 01 ਦੇਸੀ ਪਿਸਟਲ 32 ਬੋਰ ਸਮੇਤ 08 ਰੌਂਦ ਜ਼ਿੰਦਾ ਬ੍ਰਾਮਦ ਕੀਤੇ ਗਏ ਅਤੇ ਮਿਤੀ 12-05-2024 ਨੂੰ ਦੋਸ਼ੀ ਰੋਹਿਤ ਉਰਫ ਚੀਕੂ ਉਕਤ ਵੱਲੋ ਇੰਕਸ਼ਾਫ ਬਿਆਨ ਕਰਨ ਤੇ ਇਸ ਪਾਸੋ ਇਸਦੀ ਨਿਸ਼ਾਨਦੇਹੀ ਪਰ ਇੱਕ ਦੇਸੀ ਕੱਟਾ 12 ਬੋਰ ਸਮੇਤ 04 ਰੌਂਦ ਜ਼ਿੰਦਾ ਬਰਾਮਦ ਕੀਤੇ ਗਏ।