by jaskamal
ਨਿਊਜ਼ ਡੈਸਕ : ਪਟਿਆਲਾ ਹਿੰਸਾ ਮਾਮਲੇ 'ਚ ਮੁੱਖ ਮੁਲਜ਼ਮ ਬਰਜਿੰਦਰ ਸਿੰਘ ਪਰਵਾਨਾ ਨੂੰ ਸੋਮਵਾਰ ਨੂੰ ਪਟਿਆਲਾ ਪੁਲਸ ਵੱਲੋਂ ਅਦਾਲਤ 'ਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਨੇ ਮਾਮਲੇ ਸਬੰਧੀ ਸੁਣਵਾਈ ਕਰਦੇ ਹੋਏ ਬਰਜਿੰਦਰ ਪਰਵਾਨਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਅਦਾਲਤ ਵੱਲੋਂ ਬਰਜਿੰਦਰ ਸਿੰਘ ਪਰਵਾਨਾ ਨੂੰ 9 ਮਈ ਤੱਕ ਪੁਲਸ ਰਿਮਾਂਡ 'ਤੇ ਭੇਜਿਆ ਗਿਆ ਸੀ।
ਬੀਤੇ ਦਿਨੀਂ ਪੁਲਸ ਨੇ ਪਟਿਆਲਾ ਹਿੰਸਾ ਮਾਮਲੇ 'ਚ ਮੁੱਖ ਮੁਲਜ਼ਮ ਬਰਜਿੰਦਰ ਸਿੰਘ ਪਰਵਾਨਾ ਸਮੇਤ 6 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਇਲਾਵਾ ਸੋਸ਼ਲ ਮੀਡੀਆ 'ਤੇ ਭੜਕਾਊ ਬਿਆਨ ਦੇਣ ਦੇ ਮਾਮਲੇ 'ਚ ਪੁਲਸ ਨੇ ਗੱਗੀ ਪੰਡਤ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ। ਇਸ ਦੇ ਨਾਲ ਹੀ ਹੁਣ ਤੱਕ ਪੁਲਸ 9 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।