ਟਰੰਪ ਦੇ ਇਸ ਕਰੀਬੀ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

by mediateam

18 ਫਰਵਰੀ, ਸਿਮਰਨ ਕੌਰ- (NRI MEDIA) :

ਮੀਡਿਆ ਡੈਸਕ (ਸਿਮਰਨ ਕੌਰ) :ਡੋਨਾਲਡ ਟਰੰਪ ਦੇ ਚੋਣ ਇੰਚਾਰਜ ਰਹਿ ਚੁਕੇ ਪਾਲ ਮੈਨਫੋਰਟ ਨੂੰ 24 ਸਾਲ ਤੱਕ ਦੀ ਸਜ਼ਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸ ਦਈਏ ਕਿ ਉਹ 2016 ਵਿਚ ਹੋਈਆਂ ਰਾਸ਼ਟਰਪਤੀ ਚੋਣਾਂ ਵਿਚ ਰੂਸੀ ਦਖ਼ਲ ਮਾਮਲੇ ਦੀ ਜਾਂਚ ਵਿਚ ਝੂਠ ਬੋਲਣ ਦੇ ਦੋਸ਼ੀ ਪਾਏ ਗਏ ਹਨ।


ਇਸ ਮਾਮਲੇ ਦੀ ਜਾਂਚ ਕਰ ਰਹੇ ਵਿਸ਼ੇਸ਼ ਵਕੀਲ ਰਾਬਰਟ ਮੂਲਰ ਨਾਲ ਸਹਿਯੋਗ ਕਰਨ ਲਈ ਉਨ੍ਹਾਂ ਨੇ ਸਮਝੌਤਾ ਕੀਤਾ ਸੀ ਪਰ ਉਨ੍ਹਾਂ ਨੇ ਇਸ ਦੀ ਉਲੰਘਣਾ ਕਰਕੇ ਝੂਠ ਬੋਲਿਆਸੀ । ਅਮਰੀਕੀ ਅਦਾਲਤ 'ਚ ਦਾਖ਼ਲ ਕੀਤੇ ਗਏ ਦਸਤਾਵੇਜ਼ਾਂ ਮੁਤਾਬਕ, ਮੂਲਰ ਦੇ ਦਫ਼ਤਰ ਨੇ ਨਿਆਂ ਵਿਭਾਗ ਦੇ ਜਾਇਜ਼ੇ ਨਾਲ ਸਹਿਮਤੀ ਜਤਾਈ ਹੈ ਕਿ ਮੈਨਫੋਰਟ ਨੂੰ ਕਰੀਬ 24.6 ਸਾਲ ਤੱਕ ਕੈਦ ਦੀ ਸਜ਼ਾ ਹੋਣੀ ਚਾਹੀਦੀ ਹੈ। ਤੁਹਾਨੂੰ ਦੱਸ ਦਈਏ ਕਿ ਉਨ੍ਹਾਂ 'ਤੇ 2.4 ਕਰੋੜ ਡਾਲਰ ਤੱਕ ਦੇ ਜੁਰਮਾਨੇ ਦੀ ਵੀ ਸਿਫਾਰਸ਼ ਕੀਤੀ ਗਈ ਹੈ।