by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨੰਗਲ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਨੀਲੇ ਕਾਰਡ ਰੱਦ ਹੋਣ ਨੂੰ ਲੈ ਕੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਲੋਕਾਂ ਨੇ ਸੂਬਾ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਤਹਿਸੀਲਦਾਰ ਵਿਵੇਕ ਨੂੰ ਮੰਗ ਪੱਤਰ ਭੇਜਿਆ ਕਿ ਜਿਨ੍ਹਾਂ ਗਰੀਬ ਲੋਕਾਂ ਦੇ ਕਾਰਡ ਰੱਦ ਕੀਤੇ ਗਏ ਹਨ। ਉਨ੍ਹਾਂ ਦੇ ਕਾਰਡ ਬਹਾਲ ਕੀਤੇ ਜਾਣ। ਇਸ ਮੌਕੇ ਸੁਰਜੀਤ ਸਿੰਘ ਨੇ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਜਿਹੜੇ ਲੋਕ ਗਰੀਬ ਹਨ ਤੇ ਘਰ 'ਚ ਕੋਈ ਕਮਾਉਣ ਵਾਲਾ ਨਹੀਂ ਹੈ। ਉਨ੍ਹਾਂ ਦੇ ਨੀਲੇ ਕਾਰਡ ਰੱਦ ਕੀਤੇ ਗਏ ਹਨ। ਉਨ੍ਹਾਂ ਨੇ ਨੀਲੇ ਕਾਰਡ ਰੱਦ ਕੀਤੇ ਗਏ ਹਨ ਨਾਲ ਹੀ ਕਿਹਾ ਗਰੀਬਾਂ ਦੇ ਨੀਲੇ ਕਾਰਡ ਜਲਦੀ ਬਹਾਲ ਕੀਤੇ ਜਾਣਗੇ ,ਉੱਥੇ ਹੀ ਲੋਕਾਂ ਨੇ ਕਿਹਾ ਜੇਕਰ ਨੀਲੇ ਕਾਰਡ ਬਹਾਲ ਨਹੀ ਕੀਤੇ ਗਏ ਤਾਂ ਸਾਡੇ ਵਲੋਂ ਭਾਰੀ ਸ਼ੰਘਰਸ਼ ਕੀਤਾ ਜਾਵੇਗਾ ।