by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਲੋਕਾਂ ਨੂੰ ਕੁਝ ਸਮੇਂ ਤੋਂ ਗਰਮੀ ਦਾ ਸਾਹਮਣਾ ਕਰਨਾ ਪਾ ਰਿਹਾ ਸੀ ਜਿਸ ਤੋਂ ਬਾਅਦ ਭਾਰੀ ਮੀਂਹ ਕਾਰਨ ਪੰਜਾਬ ਦੇ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਭਾਰੀ ਮੀਂਹ ਕਾਰਨ ਮੌਸਮ ਹੋਰ ਵੀ ਸੁਹਾਵਣਾ ਹੋ ਗਿਆ।
ਪਠਾਨਕੋਟ 'ਚ ਜਿੱਥੇ ਗੜੇਮਾਰੀ ਹੋਈ, ਉੱਥੇ ਹੀ ਕੁਝ ਜ਼ਿਲਿਆਂ 'ਚ ਹਲਕੀ ਅਤੇ ਕੁਝ ਥਾਵਾਂ 'ਤੇ ਭਾਰੀ ਮੀਂਹ ਪਿਆ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ, ਜ਼ੀਰਕਪੁਰ, ਮੋਹਾਲੀ, ਪਠਾਨਕੋਟ, ਗੁਰਦਾਸਪੁਰ, ਲੁਧਿਆਣਾ ਤੇ ਜਲੰਧਰ ਸਮੇਤ ਕੁਝ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲੀਆਂ। ਦਿਨ ਦਾ ਤਾਪਮਾਨ 45 ਤੋਂ 46 ਡਿਗਰੀ ਸੈਲਸੀਅਸ ਰਿਹਾ।
ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ 'ਚ ਲੋਕ ਗਰਮੀ ਤੋਂ ਪ੍ਰੇਸ਼ਾਨ ਹਨ। ਹਾਲਾਤ ਇੰਨੇ ਖਰਾਬ ਹੋ ਗਏ ਸਨ ਕਿ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਸੀ।