by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਯੂਕਰੇਨ ਅਤੇ ਰੂਸ ਵਿਚਾਲੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਜਿਸ ਕਾਰਨ ਕੱਚੇ ਤੇਲ ਦੀ ਅੰਤਰਰਾਸ਼ਟਰੀ ਕੀਮਤ ਪਿਛਲੇ 7 ਸਾਲਾਂ ਵਿੱਚ ਪਹਿਲੀ ਵਾਰ 100 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈ ਹੈ। ਇਸ ਦਾ ਸਿੱਧਾ ਅਸਰ ਦੇਸ਼ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਦੀ ਵਿੱਤੀ ਸਿਹਤ 'ਤੇ ਦੇਖਿਆ ਜਾ ਸਕਦਾ ਹੈ।
10 ਰੁਪਏ ਤਕ ਵਧ ਸਕਦੀਆਂ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਸੂਤਰਾਂ ਮੁਤਾਬਕ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਮੌਜੂਦਾ ਹਾਲਾਤਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ 'ਚ ਘੱਟੋ-ਘੱਟ 10 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨਾ ਚਾਹੁੰਦੀਆਂ ਹਨ। ਅਜਿਹੇ 'ਚ ਵਿੱਤ ਮੰਤਰਾਲਾ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ 'ਚ ਕਟੌਤੀ ਕਰਨ 'ਤੇ ਵਿਚਾਰ ਕਰ ਰਿਹਾ ਹੈ।