by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਕਿਸਤਾਨ 'ਚ ਚੋਣ ਪ੍ਰਚਾਰ ਲਈ ਵਰਤੇ ਜਾ ਰਹੇ ਇੱਕ ਹੋਰਡਿੰਗ 'ਚ ਮਰਹੂਮ ਭਾਰਤੀ ਗਾਇਕ ਸਿੱਧੂ ਮੂਸੇਵਾਲਾ ਤੇ ਉਨ੍ਹਾਂ ਦੇ ਪ੍ਰਸਿੱਧ ਗੀਤ ‘295’ ਦੀਆਂ ਤਸਵੀਰਾਂ ਦਿਖਾਈਆਂ ਜਾ ਰਹੀਆਂ ਹਨ। ਮੂਸੇਵਾਲਾ ਦੀ ਲੋਕਪ੍ਰਿਅਤਾ ਦਾ ਫਾਇਦਾ ਦੇਸ਼ ਦੇ ਪੰਜਾਬ ਸੂਬੇ 'ਚ ਹੋਣ ਵਾਲੀਆਂ ਉਪ ਚੋਣਾਂ ਵਿੱਚ ਵੋਟਰਾਂ ਨੂੰ ਲੁਭਾਉਣ ਲਈ ਵਰਤਿਆ ਜਾ ਰਿਹਾ ਹੈ।
ਪੰਜਾਬ ਦੇ ਮੁਲਤਾਨ ਖੇਤਰ ਵਿੱਚ ਪੀਪੀ 217 ਸੀਟ ਦੀ ਉਪ ਚੋਣ ਲਈ ਪ੍ਰਚਾਰ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ ਦੇ ਹੋਰਡਿੰਗਜ਼ 'ਤੇ ਜ਼ੈਨ ਕੁਰੈਸ਼ੀ ਨਾਲ ਮੂਸੇਵਾਲਾ ਦੀ ਤਸਵੀਰ ਦੀ ਵਰਤੋਂ ਕੀਤੀ ਗਈ ਸੀ। ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਰਾਜ, ਭਾਰਤ ਦੇ ਮਾਨਸਾ ਜ਼ਿਲ੍ਹੇ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।